ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੀਆਂ ਸੜਕਾਂ ਦੇ ਖਰਾਬੇ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ

ਫਾਜ਼ਿਲਕਾ 13 ਸਤੰਬਰ 2025..

          ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਕਾਵਾਂਵਾਲੀ ਪੁੱਲ ਪਾਰ ਹੜ੍ਹ ਪ੍ਰਭਾਵਿਤ ਪਿੰਡਾਂ ਦੀਆਂ ਸੜਕਾਂ ਦੇ ਖਰਾਬੇ ਦੀ ਰਿਪੇਅਰ ਦਾ ਕੰਮ ਮੰਡੀ ਬੋਰਡ ਵੱਲੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਹ ਕੰਮ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਇਨ੍ਹਾਂ ਪਿੰਡਾਂ ਵਿੱਚ ਪਹੁੰਚ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ।

          ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹੁਣ ਪਾਣੀ ਘਟਣ ਕਾਰਨ ਕਿਸਤੀ ਤੇ ਮੋਟਰਬੋਟਾਂ ਰਾਹੀਂ ਪਿੰਡਾਂ ਵਿੱਚ ਨਹੀਂ ਪਹੁੰਚਿਆ ਜਾ ਸਕਦਾ, ਇਸ ਲਈ ਸੜਕੀ ਮਾਰਗ ਰਾਹੀਂ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਰਿਪੇਅਰ ਹੋਣ ਤੋਂ ਬਾਅਦ ਸੜਕੀ ਮਾਰਗ ਰਾਹੀਂ ਪਿੰਡਾਂ ਵਿੱਚ ਪਹੁੰਚਣਾ ਆਸਾਨ ਹੋਵੇਗਾ।

          ਵਿਧਾਇਕ ਸਵਨਾ ਨੇ ਅੱਗੇ ਕਿਹਾ ਕਿ ਪਿੰਡਾਂ ਤੱਕ ਪਹੁੰਚ ਕਰਨ ਵਾਲੀਆਂ ਸੜਕਾਂ ਦੀ ਮੁਰੰਮਤ ਤੋਂ ਇਲਾਵਾ, ਪਿੰਡਾਂ ਦੇ ਸਰਕਾਰੀ ਸਕੂਲਾਂ, ਪੰਚਾਇਤ ਘਰਾਂ, ਸਿਹਤ ਕਲੀਨਕ ਤੇ ਹੋਰ ਸਰਕਾਰੀ ਇਮਾਰਤਾਂ ਦੀ ਵੀ ਮੁਰੰਮਤ ਕਰਵਾਈ ਜਾਣੀ ਹੈ।  ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਤੁਹਾਨੂੰ ਤੁਹਾਡੀਆਂ ਗਿਰਦਾਵਰੀ ਵਾਲੀਆਂ ਜ਼ਮੀਨਾਂ ਦੇ ਖਰਾਬੇ ਦਾ ਤੁਹਾਨੂੰ ਮੁਆਵਜ਼ਾ ਮਿਲੇਗਾ ਉੱਥੇ ਹੀ ਤੁਹਾਡੇ ਘਰਾਂ ਦੇ ਹੋਏ ਨੁਕਸਾਨੇ ਦਾ ਵੀ ਮੁਆਵਜ਼ਾ ਪੰਜਾਬ ਸਰਕਾਰ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕ ਘਬਰਾਉਣ ਨਾ, ਸਰਕਾਰ ਤੁਹਾਡੀ ਹਰ ਮਦਦ ਕਰਨ ਲਈ ਯਤਨਸੀਲ ਹੈ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *