ਫਾਜ਼ਿਲਕਾ 20 ਸਤੰਬਰ 2025…
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹ ਨਾਲ ਹੋਏ ਖਰਾਬੇ ਦਾ ਮੁਆਵਜ਼ਾ ਹੜ੍ਹ ਪੀੜਤ ਲੋਕਾਂ ਨੂੰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇਵਾਲੀ ਭੈਣੀ ਵਿਖ਼ੇ ਹੜ੍ਹ ਨਾਲ ਖਰਾਬ ਹੋਈ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੀਆਂ ਸੜਕਾਂ ਜੋ ਹੜ ਦੇ ਪਾਣੀ ਨਾਲ ਪ੍ਰਭਾਵਿਤ ਹੋਈਆਂ ਹਨ ਉਨਾਂ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਤੇ ਜਲਦੀ ਹੀ ਇਹ ਸੜਕਾਂ ਦੀ ਰਿਪੇਅਰ ਕਰਕੇ ਪਹਿਲਾਂ ਦੀ ਤਰ੍ਹਾਂ ਬਣਾ ਦਿੱਤੀਆਂ ਜਾਣਗੀਆਂ ਤਾਂ ਜੋ ਇਥੋਂ ਲੰਘਣ ਵਾਲੇ ਲੋਕਾਂ ਨੂੰ ਕਿਸੇ ਦੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ! ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਮੇਰਾ ਪਰਿਵਾਰ ਹੋ ਤੇ ਮੈਂ ਇਸ ਮੁਸ਼ਕਲ ਦੀ ਘੜੀ ਵਿੱਚ ਤੁਹਾਡੇ ਨਾਲ ਖੜਾ ਹਾਂ ਜੇਕਰ ਕਿਸੇ ਵੀ ਤਰਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਬੇਝਿਜਕ ਹੋ ਕੇ ਮੈਨੂੰ ਦੱਸਿਆ ਜਾਵੇ ਤਾਂ ਜੋ ਹਰ ਮੁਸ਼ਕਿਲ ਦਾ ਹੱਲ ਹੋ ਸਕੇ!

