ਫਾਜ਼ਿਲਕਾ ਦੇ ਵਿਧਾਇਕ ਵੱਲੋਂ ਮੁਹਾਰ ਖੀਵਾ ਅਤੇ ਮੁਹਾਰ ਜਮਸ਼ੇਰ ਦਾ ਦੌਰਾ 

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਮੁਹਾਰ ਖੀਵਾ ਤੇ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਦੇ ਨਾਲ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਉਹ ਪਿੰਡਾਂ ਵਿੱਚ ਵਿਸ਼ੇਸ਼ ਤੌਰ ਤੇ ਹਰਾ ਚਾਰਾ ਲੈ ਕੇ ਪਹੁੰਚੇ ਤਾਂ ਜੋ ਜਿਨਾਂ ਪਿੰਡਾਂ ਵਿੱਚ ਹਰੇਚਾਰੇ ਦੀ ਫਸਲ ਪਾਣੀ ਵਿੱਚ ਡੁੱਬ ਗਈ ਹੈ ਉੱਥੇ ਪਸ਼ੂ ਪਾਲਕਾਂ ਨੂੰ ਇਹ ਹਰਾ ਚਾਰਾ ਵੰਡਿਆ ਜਾ ਸਕੇ। 

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਡੱਟ ਕੇ ਪਿੰਡਾਂ ਦੇ ਲੋਕਾਂ ਨਾਲ ਖੜੀ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਮਦਦ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਲਗਾਇਆ ਗਿਆ ਹੈ। ਉਹਨਾਂ ਨੇ ਇਸ ਦੌਰਾਨ ਉੱਥੇ ਲਗਾਏ ਜਾ ਰਹੇ ਬੰਨ ਦਾ ਜਾਇਜ਼ਾ ਵੀ ਲਿਆ ਅਤੇ ਕਿਹਾ ਕਿ ਇਸ ਬੰਨ ਨਾਲ ਵੱਡੀ ਰਾਹਤ ਮਿਲੇਗੀ। ਉਹਨਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਗਰਦਾਵਰੀ ਦਾ ਕੰਮ ਵੀ ਜਲਦ ਤੋਂ ਜਲਦ ਕਰਵਾਇਆ ਜਾਵੇ ਤਾਂ ਜੋ ਪੀੜਿਤ ਲੋਕਾਂ ਨੂੰ ਮੁਆਵਜ਼ਾ ਮਿਲ ਸਕੇ।

ਵਿਧਾਇਕ ਨੇ ਇਸ ਮੌਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹਰ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ। ਉਹਨਾਂ ਨੇ ਇਹ ਵੀ ਆਖਿਆ ਕਿ ਇਸ ਹੜ ਦੀ ਸਮੱਸਿਆ ਦਾ ਸਥਾਈ ਹੱਲ ਵੀ ਸਰਕਾਰ ਕਰੇਗੀ।

Leave a Reply

Your email address will not be published. Required fields are marked *