ਫਾਜ਼ਿਲਕਾ : ਵਿਧਾਇਕ ਜਲਲਾਬਾਦ ਨੇ ਪਿੰਡ ਬਲੂਆਣਾ ਵਿਖੇ ਪੀਰ ਬਾਬਾ ਖਾਕੀ ਸ਼ਾਹ ਜੀ ਦੀ ਸਮਾਧ ਤੇ ਨਵੇਂ ਬਣੇ ਪਬਲਿਕ ਸ਼ੈਡ ਦਾ ਕੀਤਾ ਉਦਘਾਟਨ

ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਬਲੂਆਣਾ ਵਿਖ਼ੇ ਪੀਰ ਬਾਬਾ ਖਾਕੀ ਸ਼ਾਹ ਜੀ ਦੀ ਸਮਾਧ ਤੇ ਨਵੇਂ ਬਣੇ ਪਬਲਿਕ ਸ਼ੈਡ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਮੇਟੀ ਤੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇੱਕ ਵਧੀਆ ਸੌਗਾਤ ਦਿੱਤੀ ਹੈ ਤੇ ਉਨ੍ਹਾਂ ਦੀ ਲੰਬੇ ਸਮੇਂ ਦੀ ਮੰਗ ਵੀ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਵਿੱਚ ਸੋਭਾਗ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਸੇਵਾ ਦਾ ਮੌਕਾ ਮਿਲਿਆ ਹੈ ਤੇ ਇਹ ਪਬਲਿਕ ਸੈੱਡ ਲਗਭਗ 5 ਲੱਖ ਦੀ ਲਾਗਤ ਨਾਲ ਬਣਕੇ ਤਿਆਰ ਹੋਇਆ ਹੈ।


ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਮਾਰਗ ਬਾਈਪਾਸ ਲਗਭਗ ਸਵਾ ਮਹੀਨੇ ਵਿੱਚ ਬਣਕੇ ਤਿਆਰ ਹੋ ਜਾਵੇਗਾ ਤੇ ਇਹ 5 ਕਿਲੋਮੀਟਰ ਬਣ ਗਿਆ ਹੈ ਤੇ 4 ਕਿਲੋਮੀਟਰ ਬਣ ਰਿਹਾ ਹੈ ਤੇ ਮਿੱਟੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਐੱਫ.ਐੱਫ ਰੋਡ ਸਮੇਤ ਜੋ ਵੀ ਕੰਮ ਪੈਂਡਿੰਗ ਹਨ ਉਹ ਸਾਰੇ ਆਉਣ ਵਾਲੇ ਸਮੇਂ ਵਿੱਚ ਬਣਨਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਹਰੇਕ ਜਿੰਮੇਵਾਰੀ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹਨ ਤੇ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਦੀ ਲਾਗਤ ਨਾਲ ਹਲਕੇ ਵਿੱਚ ਅਨੇਕਾਂ ਹੀ ਵਿਕਾਸ ਦੇ ਕੰਮ ਕੀਤੇ ਗਏ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾਣਗੇ।

Leave a Reply

Your email address will not be published. Required fields are marked *