ਫਾਜ਼ਿਲਕਾ : ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਫਾਜ਼ਿਲਕਾ ਦੇ ਪਹਿਲੇ ਵਿਧਾਇਕ ਕਾਮਰੇਡ ਵਧਾਵਾ ਰਾਮ ਦੇ ਨਾਮ ਤੇ ਬਣੇਗੀ ਆਧੁਨਿਕ ਲਾਇਬ੍ਰੇਰੀ

ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਫਾਜ਼ਿਲਕਾ ਦੇ ਪਹਿਲੇ ਵਿਧਾਇਕ ਕਾਮਰੇਡ ਵਧਾਵਾ ਰਾਮ ਦੇ ਨਾਮ ਤੇ ਲਾਇਬ੍ਰੇਰੀ ਬਣਾਈ ਜਾਵੇਗੀ। ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣ ਦੀ ਰਸਮ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਨਿਭਾਈ। ਇਸ ਦੌਰਾਨ ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਨੇ ਵਿਧਾਇਕ ਸਵਨਾ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹੋ ਜਿਹੇ ਅਨੇਕਾਂ ਹੀ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਹੈ ਤੇ ਪੰਜਾਬ ਦੀ ਬੇਰੁਜ਼ਗਾਰੀ ਨੂੰ ਖਤਮ ਕਰਨਾ ਹੈ। ਇਸੇ ਤਹਿਤ ਹੀ ਜਿੱਥੇ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈੱਸ ਕਰਕੇ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਉੱਥੇ ਨੌਜਵਾਨਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਉੱਚ ਪੱਧਰੀ ਨੌਕਰੀਆਂ ਦਿਵਾਉਣ ਲਈ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਇੱਕ ਛੱਤ ਹੇਠਾਂ ਬੈਠ ਕੇ ਉੱਚ ਪੱਧਰੀ ਨੌਕਰੀਆਂ ਦੀਆਂ ਤਿਆਰੀਆਂ ਕਰ ਸਕਣ ਤੇ ਆਪਣੇ ਮਾਤਾ-ਪਿਤਾ ਤੇ ਜ਼ਿਲ੍ਹੇ ਦਾ ਨਾਮ ਰੌਸਨ ਕਰ ਸਕਣ।

ਵਿਧਾਇਕ ਸਵਨਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਇਹੋ ਜਿਹੇ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਤੋਂ ਇਲਵਾ ਹਲਕੇ ਵਿੱਚ ਅਨੇਕਾਂ ਹੀ ਹੋਰ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਜਿਵੇਂ ਕਿ ਪਿੰਡਾਂ ਤੇ ਸਹਿਰਾਂ ਵਿੱਚ ਖੇਡ ਗ੍ਰਾਊਂਡ, ਸਟੇਡੀਅਮ, ਜਿੰਮ, ਗਲੀਆਂ, ਨਾਲੀਆਂ ਤੇ ਸੜਕਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਤੱਕ ਅਨੇਕਾਂ ਹੀ ਵਿਕਾਸ ਦੇ ਕੰਮ ਕੀਤੇ ਹਨ। ਮੌਕੇ ਤੇ ਮੌਜੂਦ ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਦੇ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਐਮ. ਸੀ, ਵਾਰਡ ਇੰਚਾਰਜ, ਬਲਾਕ ਪ੍ਰਧਾਨ, ਚੇਅਰਮੈਨ, ਅਤੇ ਵੱਖ ਵੱਖ ਅਹੁਦੇਦਾਰ ਸਨ

Leave a Reply

Your email address will not be published. Required fields are marked *