ਫਾਜ਼ਿਲਕਾ : ਬਲਾਕ ਲਾਧੂਕਾ ਦੀਆਂ ਸਖੀਆਂ ਨੇ ਵਿਧਾਇਕ ਸਵਨਾ ਨੂੰ ਮੁੜ ਟਿਕਟ ਮਿਲਣ ’ਤੇ ਦਿੱਤੀ ਵਧਾਈ

ਬਲਾਕ ਲਾਧੂਕਾ ਦੇ ਵੱਖ-ਵੱਖ ਪਿੰਡਾਂ ਦੀਆਂ ‘ਸਖੀਆਂ’  ਨੇ ਅੱਜ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੇ ਦਫਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਉਨ੍ਹਾਂ ਨੂੰ ਮੁੜ ਤੋਂ ਪਾਰਟੀ ਦੀ ਟਿਕਟ ਮਿਲਣ ’ਤੇ ਨਿੱਘੀ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ .ਸ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਦਫਤਰ ਪਹੁੰਚੀਆਂ ਸਾਰੀਆਂ ਸਖੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਪਿੰਡਾਂ ਤੋਂ ਆਈਆਂ ਔਰਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਵਿਧਾਇਕ ਸਵਨਾ ਵੱਲੋਂ ਹਲਕੇ ਦੇ ਵਿਕਾਸ ਅਤੇ ਔਰਤਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ.ਨਰਿੰਦਰਪਾਲ ਸਿੰਘ ਸਵਨਾ ਅਤੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਸਮੂਹ ਸਖੀਆਂ ਦਾ ਇਸ ਪਿਆਰ ਅਤੇ ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਹਲਕਾ ਫਾਜ਼ਿਲਕਾ ਦੇ ਲੋਕਾਂ ਅਤੇ ਖਾਸ ਕਰਕੇ ਮਾਵਾਂ-ਭੈਣਾਂ ਦੇ ਮਾਣ-ਸਤਿਕਾਰ ਅਤੇ ਹੱਕਾਂ ਲਈ ਤਤਪਰ ਰਹਿਣਗੇ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

Leave a Reply

Your email address will not be published. Required fields are marked *