ਪੰਜਾਬ ਦੇ ਵਧੀਕ ਮੁੱਖ ਸਕੱਤਰ—ਕਮ—ਵਿੱਤ ਕਮਿਸ਼ਨਰ (ਮਾਲ) ਅਨੁਰਾਗ ਵਰਮਾ ਵੱਲੋਂ ਅੱਜ ਅਚਨਚੇਤ ਤਹਿਸੀਲ ਕੰਪਲੈਕਸ ਦਾ ਦੌਰਾ ਕਰਕੇ ਮਾਲ ਵਿਭਾਗ ਦੁਆਰਾ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਤਹਿਸੀਲ ਵਿੱਚ ਕੰਮਕਾਰ ਕਰਵਾਉਣ ਪੁੱਜੇ ਨਾਗਰਿਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਤਹਿਸੀਲ ਵਿੱਚ ਮਿਲ ਰਹੀਆਂ ਸੇੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਸ਼੍ਰੀ ਵਰਮਾ ਨੇ ਈਜੀ ਰਜਿਸਟਰੀ ਪ੍ਰੋਜੈਕਟ ਤਹਿਤ ਕੀਤੀ ਜਾ ਰਹੀ ਕਾਰਵਾਈ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਤਾਇਨਾਤ ਸਟਾਫ਼ ਨੂੰ ਇਹ ਪ੍ਰੋਜੈਕਟ ਲਾਗੂ ਕਰਨ ਲਈ ਕੀਤੀ ਜਾਂਦੀ ਕਾਰਵਾਈ ਬਾਰੇ ਵਿਸਥਾਰ ਵਿੱਚ ਪੁੱਛਿਆ।

ਇਸ ਮੌਕੇ ਵਿੱਤ ਕਮਿਸ਼ਨਰ (ਮਾਲ) ਨੇ ਦੱਸਿਆ ਕਿ ਜਾਇਦਾਦ ਦੀ ਰਜਿਸਟਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਸੌਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਈਜ਼ੀ ਰਜਿਸਟਰੀ ਪ੍ਰੋਜੈਕਟ, ਨਾਗਰਿਕਾਂ ਦੇ ਕੀਮਤੀ ਸਮੇਂ ਨੂੰ ਬਚਾਉਣ ਵਿੱਚ ਲਾਭਦਾਇਕ ਸਾਬਤ ਹੋ ਰਿਹਾ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਗੁਪਤਾ, ਜਿ਼ਲ੍ਹਾ ਮਾਲ ਅਫ਼ਸਰ ਕਰਨ ਗੁਪਤਾ, ਜ਼ਿਲ੍ਹਾ ਸਿਸਟਮ ਮੈਨੇਜਰ ਜਸਪ੍ਰੀਤ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ
