ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਜੁਲਾਈ ਤੋਂ ਪਹਿਲਾ ਬੈਚ

ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਦਾ ਪਹਿਲਾ ਬੈਚ ਜੁਲਾਈ-2026 ਦੇ ਪਹਿਲੇ ਹਫ਼ਤੇ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਆਰਮਡ ਫੋਰਸਿਸ ਵਿੱਚ ਅਫ਼ਸਰ ਦੇ ਤੌਰ ‘ਤੇ ਗ੍ਰੈਜੂਏਟ ਪੱਧਰ ਦੀ ਭਰਤੀ ਦੇ ਲਈ ਸੀ ਨੌਜਵਾਨਾਂ ਨੂੰ ਕੋਚਿੰਗ/ਟ੍ਰੇਨਿੰਗ ਦਿੱਤੀ ਜਾਵੇਗੀ।.ਡੀ.ਐਸ., ਏ.ਐਫ.ਕੈਟ, ਆਈ.ਐਮ.ਏ., ਓ.ਟੀ.ਏ. ਅਤੇ ਐਸ.ਐਸ.ਬੀ.ਆਦਿ ਵਰਗੀਆਂ ਪ੍ਰਵੇਸ਼ ਪ੍ਰੀਖਿਆਵਾਂ ਪਾਸ ਕਰਨ ਦੇ ਚਾਹਵਾਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਦਾਖਲਾ ਪ੍ਰੀਖਿਆਵਾਂ ਲਈ 3 ਮਹੀਨੇ ਦੀ ਸੰਗਠਿਤ ਅਕਾਦਮਿਕ ਸਿਖਲਾਈ ਅਤੇ 3 ਹਫ਼ਤਿਆ ਦੀ ਐਸ.ਐਸ.ਬੀ. ਟ੍ਰੇਨਿੰਗ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਵਿੱਚ 18 ਤੋਂ 25 ਸਾਲ ਦੀ ਉਮਰ ਦੇ ਗ੍ਰੇਜੂਏਟ ਪਾਸ ਪ੍ਰਾਰਥੀਆਂ ਦੇ ਨਾਲ-ਨਾਲ ਜੋ ਪ੍ਰਾਰਥੀ ਗ੍ਰੈਜੂਏਟ ਕਰ ਰਹੇ ਹਨ, ਉਹ ਵੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲਬੱਧ ਹੋਵੇਗੀ। ਚਾਹਵਾਨ ਯੋਗ ਪ੍ਰਾਰਥੀ ਮਿਤੀ 18 ਜੂਨ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆ ਕੇ ਇਸ ਕੋਚਿੰਗ ਸਬੰਧੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਦੇ ਲਈ ਇਸ ਦਫਤਰ ਦੇ ਹੈਲਪ-ਲਾਈਨ ਨੰਬਰ 62801-97708 ‘ਤੇ ਸਪੰਰਕ ਵੀ ਕੀਤਾ ਜਾ ਸਕਦਾ ਹੈ

Leave a Reply

Your email address will not be published. Required fields are marked *