ਜ਼ਿਲ੍ਹਾ ਫਾਜ਼ਿਲਕਾ ਵਿੱਚ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੀ ਫਰਸਟ ਲੈਵਲ ਚੈਕਿੰਗ ਅੱਜ ਤੋਂ ਸ਼ੁਰੂ

ਫਾਜ਼ਿਲਕਾ  ‘

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਅੱਜ ਮਿਤੀ 12 ਨਵੰਬਰ 2026 ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ (ਐਫ.ਐਲ.ਸੀ.) ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਚੈਕਿੰਗ ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ – ਫਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐਲ.) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ। ਫਰਸਟ ਲੈਵਲ ਚੈਕਿੰਗ ਵਿੱਚ ਸਫ਼ਲ ਹੋਣ ਵਾਲੀਆਂ ਮਸ਼ੀਨਾਂ ਦੀ ਹੀ ਵਿਧਾਨ ਸਭਾ ਚੋਣਾਂ-2027 ਵਿੱਚ ਵਰਤੋਂ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਪੂਰੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਫਰਸਟ ਲੈਵਲ ਚੈਕਿੰਗ ਦੀ ਲਾਈਵ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਮਸ਼ੀਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਦਿੱਕਤ ਨਾ ਆਵੇ।

Leave a Reply

Your email address will not be published. Required fields are marked *