ਸਵਰਗੀ ਸ. ਟੌਹੜਾ ਨੇ 77 ਵਰ੍ਹਿਆਂ ਦੀ ਉਮਰ ਭੋਗ ਕੇ ਅੱਜ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖ਼ਰੀ ਸਾਹ ਲਏ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਸਨ। ਸਵਰਗੀ ਹਰਮੇਲ ਸਿੰਘ ਟੌਹੜਾ 1997 ਚ ਹਲਕਾ ਡਕਾਲਾ (ਹੁਣ ਸਨੌਰ) ਤੋਂ ਵਿਧਾਇਕ ਚੁਣੇ ਗਏ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਬਣੇ ਸਨ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਮਿਤੀ 23 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪਿੰਡ ਟੌਹੜਾ ਵਿਖੇ ਕੀਤਾ ਜਾਵੇਗਾ। ਉਹ ਆਪਣੇ ਪਰਿਵਾਰ ਵਿੱਚ ਆਪਣੀ ਪਤਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਦੋ ਪੁੱਤਰਾਂ ਹਰਿੰਦਰਪਾਲ ਸਿੰਘ ਟੌਹੜਾ ਤੇ ਕੰਵਰਬੀਰ ਸਿੰਘ ਟੌਹੜਾ ਅਤੇ ਦੋ ਪੁੱਤਰੀਆਂ ਡਾ ਜਸਪ੍ਰੀਤ ਕੌਰ ਟਿਵਾਣਾ ਤੇ ਗੁਰਮਨਪ੍ਰੀਤ ਕੌਰ ਯੂਐਸਏ ਸਮੇਤ ਹੋਰ ਪਰਿਵਾਰਕ ਜੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।

