ਪੰਜਾਬ ਦੀ ਸਿਆਸਤ ਵਿੱਚ ਘਰ ਵਾਪਸੀ ਦੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜਦੀਕੀ ਸਾਥੀ ਮੰਨੇ ਜਾਂਦੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਬਿੱਟੂ ਨੂੰ ਕੈਪਟਨ ਪ੍ਰਵਾਰ ਦੇ ਵਿਸਵਾਸਪਾਤਰਾਂ ਵਿਚੋਂ ਇੱਕ ਮੰਨਿਆ ਜਾਂਦਾ ਸੀ ਤੇ ਉਹ ਕੈਪਟਨ ਦੇ ਨਾਲ ਹੀ ਕਾਂਗਰਸ ਛੱਡ ਕੇ ਪਹਿਲਾਂ ਪੰਜਾਬ ਲੋਕ ਕਾਂਗਰਸ ਤੇ ਮੁੜ ਭਾਜਪਾ ਵਿਚ ਆ ਗਏ ਸਨ।

