ਪੰਜਾਬ ਰਾਜ ਨਿਪੁੰਨਤਾ ਖੋਜ਼ ਪ੍ਰੀਖਿਆ ਵਿੱਚ ਜਿਲ੍ਹੇ ਦੇ ਚਾਰ ਵਿਦਿਆਰਥੀ ਆਏ ਮੈਰਿਟ ‘ਚ

ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 10ਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਨੇ ਸਾਲ 2025 ਵਿੱਚ ਹੋਈ ਪੰਜਾਬ ਰਾਜ ਨਿਪੁੰਨਤਾ ਖੋਜ਼ ਪ੍ਰੀਖਿਆ ਵਿੱਚੋ ਮੈਰਿਟ ਹਾਸਿਲ ਕਰਕੇ ਆਪਣੇ ਸਕੂਲ, ਮਾਪੇ ਅਤੇ ਆਪਣੇ ਅਧਿਆਪਕਾਂ ਦਾ ਨਾਮ ਰੌਸਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮਾਤਾ ਗੁਜਰੀ ਸਕੂਲ ਆਫ ਐਮੀਨੈਂਸ ਫਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਸਾਨੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਦੇ ਸਾਹਿਲ ਖਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਘੋਲ ਦੀ ਨਵਜੌਤ ਕੌਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀ ਨਵਜੌਤ ਕੌਰ ਨੇ ਪੀ.ਐਸ.ਟੀ.ਐਸ.ਈ. ਵਿੱਚ ਮੈਰਿਟ ਹਾਸਿਲ ਕਰਕੇ ਗਿਆਰਵੀਂ ਅਤੇ ਬਾਰਵੀਂ ਜਮਾਤ ਵਿੱਚ ਦੋ ਸਾਲ ਲਈ ਆਪਣੇ ਆਪ ਨੂੰ ਵਜੀਫਾ ਸਕੀਮ ਦੇ ਹੱਕਦਾਰ ਬਣਾਇਆ ਹੈ।

ਜਿਲ੍ਹਾ ਸਿੱਖਿਆ ਅਫਸਰ ਨੇ ਇਸ ਸੰਦੇਸ਼ ਰਾਹੀਂ ਸਾਰੇ ਸਕੂਲ ਮੁੱਖੀਆਂ ਨੂੰ ਅੱਗੇ ਵੀ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਤਰਾਂ ਦੀਆਂ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕਰਨ ਬਾਰੇ ਅਪੀਲ ਕੀਤੀ।

Leave a Reply

Your email address will not be published. Required fields are marked *