, ਅਬੋਹਰ ਵਿਖੇ ਬਜ਼ੁਰਗਾਂ ਲਈ ਮੁਫਤ ਮੈਡੀਕਲ ਚੈਕਅਪ ਕੈਂਪ ਦਾ ਕੀਤਾ ਗਿਆ ਆਯੋਜਨ

ਫਾਜ਼ਿਲਕਾ/ਅਬੋਹਰ 28 ਅਗਸਤ 2025…..ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ, ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਮਰੱਥ ਓਲਡ ਏਜ ਹੋਮ, ਅਬੋਹਰ ਅਤੇ ਉਦਭਵ ਸੰਸਥਾਂ ਅਬੋਹਰ ਵਿਖੇ ਸਿਹਤ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ ਕੀਤਾ ਗਿਆ।
ਇਹ ਕੈਂਪ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਰੇਸ਼ ਕੰਬੋਜ ਦੀ ਦੇਖ-ਰੇਖ ਵਿੱਚ ਸਮਰਥ ਓਲਡ ਏਜ ਹੋਮ ਅਤੇ ਉਦਭਵ ਸੰਸਥਾਂ ਅਬੋਹਰ ਵਿਖੇ ਲਗਾਇਆ ਗਿਆ। ਇਸ ਦੌਰਾਨ ਮੈਡੀਕਲ ਅਫਸਰ ਡਾਕਟਰ ਪ੍ਰਿਆ ਕੰਬੋਜ਼, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਸਟਾਫ ਨਰਸ ਅਸ਼ੋਕ ਕੁਮਾਰ, ਸੰਸਥਾ ਸੰਚਾਲਕ ਰਜਤ ਲੂਥਰਾ, ਮੈਡਮ ਪ੍ਰੀਤੀ ਤੇ ਮੈਡਮ ਅਮਨ, ਵਾਰਡ ਅਟੈਂਡੇਂਟ ਮਾਨ ਸਿੰਘ ਅਤੇ ਪ੍ਰਦੀਪ ਕੁਮਾਰ ਮੌਜੂਦ ਸਨ।  
ਇਸ ਕੈਂਪ ਵਿੱਚ ਡਾਕਟਰਾਂ ਦੀ ਟੀਮ ਵੱਲੋਂ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਸਿਹਤ ਸੰਬੰਧੀ ਸਮੱਸਿਆਵਾਂ, ਦਵਾਈਆਂ ਦੇ ਸਹੀ ਸੇਵਨ, ਪੋਸ਼ਣ ਅਤੇ ਜੀਵਨਸ਼ੈਲੀ ਨਾਲ ਜੁੜੀਆਂ ਜ਼ਰੂਰੀ ਸਲਾਹਾਂ ਵੀ ਦਿੱਤੀਆਂ ਗਈਆਂ।
ਡਾਕਟਰ ਸੁਰੇਸ਼ ਕੰਬੋਜ ਨੇ ਦੱਸਿਆ ਕਿ ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਹਨਾਂ ਨੂੰ ਹੋਰ ਸੇਵਾਵਾਂ ਦੇ ਨਾਲ-ਨਾਲ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਸਾਡਾ ਸਾਰਿਆਂ ਦਾ ਫ਼ਰਜ਼ ਬੰਨਦਾ ਹੈ। ਕੈਂਪ ਦੌਰਾਨ ਮੈਡੀਕਲ ਟੀਮ ਵੱਲੋਂ ਉੱਥੇ ਮੌਜੂਦ ਬਜ਼ੁਰਗਾਂ ਅਤੇ ਛੋਟੀ ਬੱਚੀਆਂ ਦੀ ਜਾਂਚ ਕੀਤੀ ਗਈ। ਉਹਨਾਂ ਨੇ ਬਜ਼ੁਰਗਾਂ ਨੂੰ ਆਪਣੇ ਕਾਨੂੰਨੀ ਅਤੇ ਮਾਨਵੀ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।
ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ ਅਤੇ ਸਹਾਇਤਾ ਲਈ ਟੋਲ-ਫ੍ਰੀ ਨੰ. 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਟੈਲੀਫੋਨ ਨੰ. 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *