5 ਮਾਰਚ 2026 ਤੋਂ 19 ਮਾਰਚ 2026 ਤੱਕ ਐਸ.ਐਮ.ਐਲ. ਵੈਨ ਰਾਹੀਂ 104 ਪਿੰਡਾਂ ਵਿੱਚ ਪੈਰਾ ਲੀਗਲ ਵਲੰਟੀਅਰ ਲਗਾਊਣਗੇ ਮੁਫਤ ਕਾਨੂੰਨੀ ਜਾਗਰੁਕਤਾ ਸੈਮੀਨਾਰ – ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ

ਮਾਣਯੋਗ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮੈਡਮ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਸ਼੍ਰੀ ਧਰਮਿੰਦਰ ਪਾਲ ਸਿੰਗਲਾ,  ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਅਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਸਕੀਮਾਂ ਤੋਂ ਆਮ ਲੋਕਾਂ ਨੂੰ ਜਾਗਰੁਕ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਤੋਂ ਐਸ. ਐਮ. ਐਲ. ਵੈਨ ਨੂੰ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਧਰਮਿੰਦਰ ਪਾਲ ਸਿੰਗਲਾ ਜੀ ਦੁਆਰਾ ਹਰੀ ਝੰਡੀ ਦੇ ਕੇ ਪਿੰਡਾਂ ਵਿੱਚ ਰਵਾਨਾ ਕੀਤੀ ਗਈ।

ਮੈਡਮ ਰੂਚੀ ਸਵਪਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟਰੇਟ—ਵ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜਾਣਕਾਰੀ ਦਿੰਦਿਆਂ ਦਸਿਆ ਕਿ 5 ਮਾਰਚ 2026 ਤੋਂ 19 ਮਾਰਚ 2026 ਤੱਕ ਐਸ.ਐਮ.ਐਲ. ਵੈਨ ਰਾਹੀਂ 104 ਪਿੰਡਾਂ ਵਿੱਚ ਸੈਮੀਨਾਰ ਲਗਾਏ ਜਾ ਰਹੇ ਹਨ। ਇਹ ਸੈਮੀਨਾਰ ਪੈਰਾ ਲੀਗਲ ਵਲੰਟੀਅਰਾਂ ਦੁਆਰਾ ਲਗਾਏ ਜਾਣਗੇ ਅਤੇ ਇਨ੍ਹਾਂ ਸੈਮੀਨਾਰਾਂ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ ਦੇ ਤਹਿਤ ਸਕੀਮਾਂ ਦੇ ਇਸ਼ਤਿਹਰ ਵੀ ਵੰਡੇ ਜਾਣਗੇ। ਇਹ ਐਸ. ਐਮ. ਐਲ. ਵੈਨ ਦੇ ਰਾਹੀਂ 15 ਦਿਨਾਂ ਦੇ ਵਿੱਚ ਜਿਲ੍ਹਾ ਫਾਜ਼ਿਲਕਾ ਦੇ ਕੱਲ 104 ਪਿੰੰਡਾਂ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਏ ਜਾਣਗੇ ਜਿਸ ਵਿੱਚ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ, ਮੈਡੀਏਸ਼ਨ ਦੇ ਲਾਭ, ਲੋਕ ਅਦਾਲਤਾਂ ਦੇ ਲਾਭ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਇਆ ਜਾਏਗਾ।
ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਫਾਜ਼ਿਲਕਾ, ਅਬੋਹਰ, ਜਲਾਲਾਬਾਦ ਵਿਚ ਬਣੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਚ ਆ ਕਰ ਸੰਪਰਕ ਕਰੋ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638—261500  ਜਾਂ ਟੋਲ ਫਰੀ ਨੰਬਰ 15100 ਤੇ ਸੰਪਰਕ ਕਰ ਸਕਦੇ ਹੋ।

Leave a Reply

Your email address will not be published. Required fields are marked *