: ਡਾਕਟਰ ਰਾਜ ਕੁਮਾਰ ਸਿਵਲ ਸਰਜਨ।
ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਜ਼ਰੂਰੀ।
ਫਾਜ਼ਿਲਕਾ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਜੀ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ ਰੇਖ ਵਿੱਚ ਅੱਜ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਅੱਜ ਜਿਲ੍ਹਾ ਕੋਰਟ ਕੰਮਲੈਕਸ, ਕਚਿਹਰੀਆਂ, ਮਾਧਵ ਨਗਰ, ਗਾਂਧੀ ਨਗਰ ਅਤੇ ਮਹਾਂਵੀਰ ਕਲੋਨੀ ਅਤੇ ਹੋਰ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਮੇਂ ਜਿਥੇ ਵੀ ਲਾਰਵਾ ਮਿਲਿਆ, ਨਸ਼ਟ ਕਰਵਾਇਆ ਗਿਆ।
ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਜਾਣਕਾਰੀ ਦਿੰੰਦਿਆਂ ਦੱਸਿਆ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹੁਣ ਹੜ੍ਹਾਂ ਅਤੇ ਬਰਸਾਤਾਂ ਕਾਰਣ ਪਾਣੀ ਖੜ੍ਹਣ ਕਾਰਨ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਦੀ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਹਰੇਕ ਸ਼ੁੱਕਰਵਾਰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।
ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਅਤੇ ਇਲਾਜ ਕਰਵਾਓ। ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਦਿਵੇਸ ਕੁਮਾਰ ਬਲਾਕ ਐਕਸਟੈਨਸ਼ਨ ਅਜੂਕੇਟਰ, ਵਿੱਕੀ ਕੁਮਾਰ ਮਲਟੀਪਰਪਜ਼ ਹੈਲਥ ਵਰਕਰ, ਗੁਰਜੰਟ ਸਿੰਘ ਇਨਸੈਕਟ ਕੂਲੈਕਟਰ ਮੌਜੂਦ ਹਨ


