ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।

ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।

ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।

ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ 13 ਪਾਰਲੀਮਾਨੀ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ, ਲੇਕਿਨ ਪਾਰਟੀ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਇਸ ਤੋਂ ਇਲਾਵਾ, 2022 ਵਿੱਚ 92 ਵਿਧਾਨ ਸਭਾ ਹਲਕੇ ਜਿੱਤਣ ਵਾਲੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਘਟ ਕੇ ਸਿਰਫ਼ 32 ਵਿਧਾਨ ਸਭਾ ਹਲਕਿਆਂ ਤੱਕ ਸਿਮਟ ਗਈ। ਉਨ੍ਹਾਂ ਨੇ ਕਿਹਾ ਕਿ ਉਸ ਤੋਂ ਬਾਅਦ ਇਹ ਗਿਰਾਵਟ ਲਗਾਤਾਰ ਜਾਰੀ ਹੈ ਅਤੇ ਕਿਸੇ ਨੂੰ ਨਹੀਂ ਪਤਾ ਕਿ ਇਹ ਕਿੱਥੇ ਜਾ ਕੇ ਰੁਕੇਗੀ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਗੈਂਗਸਟਰ ਕਲਚਰ ਦੇ ਵਾਧੇ ਅਤੇ ਨਸ਼ਿਆਂ ਦੇ ਫੈਲਾਅ ਕਾਰਨ ਲੋਕਾਂ ਵਿੱਚ ਆਪ ਸਰਕਾਰ ਖ਼ਿਲਾਫ਼ ਭਾਰੀ ਗੁੱਸਾ ਅਤੇ ਨਾਰਾਜ਼ਗੀ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ, ਲੁੱਟਿਆ ਅਤੇ ਧੋਖੇ ਦਾ ਸ਼ਿਕਾਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਮਾਨ ਸਾਹਿਬ ਅਜੇ ਵੀ ਇਹ ਮੰਨਦੇ ਹਨ ਕਿ ਆਪ ਚੋਣਾਂ ਜਿੱਤੇਗੀ, ਤਾਂ ਇਹੀ ਕਿਹਾ ਜਾ ਸਕਦਾ ਹੈ ਕਿ ਉਹ ਸੱਚਮੁੱਚ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਦੀ ਤੁਲਨਾ ਪਿਛਲੀਆਂ ਕਾਂਗਰਸ ਸਰਕਾਰਾਂ ਨਾਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੋ ਸਕਦਾ ਹੈ ਅਸੀਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਨਾ ਕਰ ਸਕੇ ਹੋਈਏ, ਪਰ ਨਸ਼ਿਆਂ ਦੀ ਤਸਕਰੀ ਇੰਨੀ ਬੇਕਾਬੂ ਨਹੀਂ ਸੀ ਜਿੰਨੀ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਹੈ। ਇਸੇ ਤਰ੍ਹਾਂ, ਗੈਂਗਸਟਰਾਂ ਦੀ ਹਿੰਮਤ ਵੀ ਅੱਜ ਵਾਂਗ ਨਹੀਂ ਸੀ, ਕਿਉਂਕਿ ਇਨ੍ਹਾਂ ਨੂੰ ਕਾਨੂੰਨ ਦਾ ਡਰ ਹੁੰਦਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਨਸ਼ਿਆਂ ਦੀ ਤਸਕਰੀ ਅਤੇ ਅਪਰਾਧ ਦੇ ਮਾਮਲੇ ਵਿੱਚ ਆਪ ਨੇ ਅਕਾਲੀਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਦੁਹਰਾਇਆ ਕਿ 2027 ਵਿੱਚ ਪੰਜਾਬ ਅੰਦਰ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਕੇ ਗਰੰਟੀ ਦਿੰਦੇ ਹਨ ਕਿ ਕਾਂਗਰਸ 2017 ਦੇ ਆਪਣੇ ਪ੍ਰਦਰਸ਼ਨ ਤੋਂ ਵੀ ਬਿਹਤਰ ਨਤੀਜੇ ਲਿਆਏਗੀ, ਜਦਕਿ ਆਪ ਆਪਣੀ ਸਿਆਸੀ ਹੋਂਦ ਬਚਾਉਣ ਲਈ ਸੰਘਰਸ਼ ਕਰਦੀ ਨਜ਼ਰ ਆਵੇਗੀ। ਉਨ੍ਹਾਂ ਨੇ ਕਿਹਾ ਕਿ ਕੁਝ ਹੀ ਮਹੀਨਿਆਂ ਵਿੱਚ ਇਹ ਸਾਬਤ ਹੋ ਜਾਵੇਗਾ ਕਿ ਕੌਣ ਸਹੀ ਸੀ ਅਤੇ ਕੌਣ ਗਲਤ

Leave a Reply

Your email address will not be published. Required fields are marked *