ਪਿੰਡਾਂ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਸਰਕਾਰ ਵਚਨਬੱਧ-ਵਿਧਾਇਕ ਹੈਪੀ

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਫੰਡਾਂ ਦੀ ਨਹੀਂ ਆਵੇਗੀ ਕੋਈ ਘਾਟ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਦੇਦੜਾਂ ਵਿਖੇ 10.25 ਲੱਖ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 23 ਮਾਰਚ:ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਬੁਨਿਆਦੀ ਸਹੂਲਤਾਂ ਦੇਣ ਵਿੱਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਦੇਦੜਾਂ ਵਿਖੇ ਪੇਂਡੂ ਜਲ ਸਪਲਾਈ ਸਕੀਮ ਅਧੀਨ 10.25 ਲੱਖ ਦੀ ਲਾਗਤ ਨਾਲ ਲਗਾਏ ਟਿਊਬਵੈਲ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈਲ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ।

ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 50 ਹਜਾਰ ਦੇ ਲਗਭਗ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਇਤਿਹਾਸ ਸਿਰਜਿਆ ਹੈ ਅਤੇ ਮੁਫਤ ਬਿਜਲੀ ਦਾ ਸੂਬੇ ਦੇ 90 ਫੀਸਦੀ ਘਰਾਂ ਨੂੰ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਮੌਜੂਦਾ ਪੰਜਾਬ ਸਰਕਾਰ ਨੇ ਜੋ ਇਤਿਹਾਸਿਕ ਫੈਸਲੇ ਕੀਤੇ ਹਨ ਉਹ ਪਿਛਲੀਆਂ ਸਰਕਾਰਾਂ ਨੇ ਨਹੀਂ ਕੀਤੇ।

ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸਿ਼ਆਂ ਦੀ ਗ੍ਰਿਫਤ ਤੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਵਪਾਰੀਆਂ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਖਤ ਸਜਾਵਾਂ ਦਿੱਤੀਆਂ ਜਾ ਸਕਣ।

ਇਸ ਮੌਕੇ ਕੌਂਸਲਰ ਰਾਜ ਪੁਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਇੰਦਰਜੀਤ ਸਿੰਘ ਜਗਦੀਸ਼ ਸਿੰਘ ਪੰਚਾਇਤ ਸਕੱਤਰ, ਬਲਾਕ ਪ੍ਰਧਾਨ ਸੋਨੀ ਚੀਮਾ, ਪਿੰਡ ਦੇ ਸਰਪੰਚ ਰਾਜਵੀਰ ਸਿੰਘ ਮਾਨ, ਪੰਚ ਦਵਿੰਦਰ ਕੌਰ, ਪੰਚ ਮਨਜਿੰਦਰ ਸਿੰਘ, ਪੰਚ ਰਾਜਿੰਦਰ ਕੌਰ, ਪੰਚ ਮਾਸਟਰ ਕੌਰ ਸਿੰਘ, ਪੰਚ ਹਰਜਿੰਦਰ ਸਿੰਘ, ਸਨਦੀਪ ਦੇਦੜਾਂ, ਹਰਦੀਪ ਸਿੰਘ ਸੋਹੀ, ਜੋਗਾ ਸਿੰਘ ਸੋਹੀ, ਹਰਚੰਦ ਸਿੰਘ, ਸੁਰਜੀਤ ਸਿੰਘ ਬਬਲਾ, ਹਰਿੰਦਰ ਸਿੰਘ ਫੌਜੀ, ਅਵਤਾਰ ਸਿੰਘ ਮਾਨ, ਸਵਰਨਜੀਤ ਕੌਰ, ਜਸਵਿੰਦਰ ਕੌਰ ਤੇ ਗੋਲਡੀ ਦੇਦੜਾਂ ਹਾਜਰ ਸਨ।

Leave a Reply

Your email address will not be published. Required fields are marked *