ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਸਰਕਾਰ ਨੇ ਮੰਗੇ ਬਿਨੈ ਪੱਤਰ

12 ਮਈ ਤੱਕ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ

ਫਤਹਿਗੜ੍ਹ ਸਾਹਿਬ 20 ਅਪ੍ਰੈਲ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਸਬੰਧੀ ਵਿਭਾਗ ਨੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਕਿਸਾਨ ਇਸ ਲਈ agrimachinerypb.com ਤੇ ਆਪਣੀ ਅਰਜੀ ਦੇ ਸਕਦੇ ਹਨ । ਅਰਜੀ ਦੇਣ ਲਈ ਪੋਰਟਲ 22 ਅਪ੍ਰੈਲ ਨੂੰ ਖੁੱਲੇਗਾ ਅਤੇ 12 ਮਈ 2025 ਤੱਕ ਆਨਲਾਈਨ ਅਰਜੀਆਂ ਦਿੱਤੀਆਂ ਜਾ ਸਕਦੀਆਂ ਹਨ। ਪੋਰਟਲ 12 ਮਈ ਨੂੰ ਸ਼ਾਮ 5 ਵਜੇ ਤੱਕ ਖੁੱਲਾ ਰਹੇਗਾ ।

ਉਹਨਾਂ ਨੇ ਦੱਸਿਆ ਕਿ ਕਿਸਾਨ ਸੁਪਰ ਐਸਐਮਐਸ, ਹੈਪੀ ਸੀਡਰ, ਸੁਪਰ ਸੀਡਰ, ਸਰਫਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿਲ, ਬੇਲਰ, ਰੇਕ, ਸਰਬ ਮਾਸਟਰ ਰੋਟਰੀ ਸਲੈਸ਼ਰ, ਪੈਡੀ ਸਟਰਾ ਚੌਪਰ, ਸ੍ਰੈਡਰ ਮਲਚਰ, ਕ੍ਰੋਪ ਰੀਪਰ ਅਤੇ ਉਲਟਾਵੇਂ ਪਲਾਓ ਹਲਾਂ ਤੇ ਸਬਸਿਡੀ ਲੈਣ ਲਈ ਅਰਜੀ ਦੇ ਸਕਦੇ ਹਨ। ਇਸ ਤੋਂ ਬਿਨਾਂ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਭਰਾ ਖੇਤੀਬਾੜੀ ਵਿਭਾਗ ਦੇ ਦਫਤਰਾਂ ਨਾਲ ਰਾਬਤਾ ਕਰ ਸਕਦੇ । ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਜਮਾ ਕਰਵਾਈਆਂ ਜਾਣ।

Leave a Reply

Your email address will not be published. Required fields are marked *