ਕਿਹਾ ਸਪੈਸ਼ਲ ਗਿਰਦਾਵਰੀ ਰਾਹੀਂ ਹਰੇਕ ਨੁਕਸਾਨ ਦੀ ਭਰਪਾਈ ਕਰੇਗੀ ਸਰਕਾਰ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ ਕਰਕੇ ਇੱਥੇ ਮੀਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਆਪਣੀ ਜੇਬ ਵਿੱਚੋਂ ਇਥੋਂ ਪਾਣੀ ਦੀ ਨਿਕਾਸੀ ਕਰਨ ਲਈ ਲਗਾਏ ਗਏ ਡੀਜ਼ਲ ਪੰਪਾਂ ਲਈ ਡੀਜ਼ਲ ਦੀ ਖਰੀਦ ਕਰਨ ਵਾਸਤੇ 20 ਹਜਾਰ ਰੁਪਏ ਦਿੱਤੇ ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਦੇ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਗਿਰਦਾਵਰੀ ਅਨੁਸਾਰ ਜੋ ਰਿਪੋਰਟ ਤਿਆਰ ਹੋਵੇਗੀ ਉਸ ਨਾਲ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨੀਤੀ ਅਨੁਸਾਰ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਪਾਣੀ ਨਿਕਾਸੀ ਲਈ ਜੋ ਵੀ ਸਰਕਾਰੀ ਮਦਦ ਦੀ ਜਰੂਰਤ ਹੋਵੇਗੀ ਸੰਬੰਧਿਤ ਵਿਭਾਗ ਵੱਲੋਂ ਕੀਤੀ ਜਾਵੇਗੀ । ਉਹਨਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਦ ਪਿੰਡਾਂ ਵਿੱਚ ਰਹਿ ਕੇ ਜਲ ਨਿਕਾਸੀ ਦੇ ਕੰਮਾਂ ਦਾ ਨਿਰੀਖਣ ਕਰਨ।

ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਗਗਨਦੀਪ ਕੌਰ, ਸ੍ਰੀ ਖਜਾਨ ਸਿੰਘ ਪਟਵਾਰੀ, ਕਰਮਜੀਤ ਸਿੰਘ ਕੈਰੀ ਸਵਨਾ, ਪਰਮਜੀਤ ਸਿੰਘ ਨੂਰ ਸ਼ਾਹ ਚੇਅਰਮੈਨ, ਧਰਮਵੀਰ ਬਲਾਕ ਪ੍ਰਧਾਨ, ਹਰਮੰਦਰ ਸਿੰਘ ਬਰਾੜ ਸੀਨੀਅਰ ਆਗੂ ਗਗਨਦੀਪ ਸਿੰਘ ਸਾਬਕਾ ਸਰਪੰਚ ਰਾਮਪੁਰਾ , ਵੀਰ ਸਿੰਘ ਕਬੂਲ ਸ਼ਾਹ ਖੁਬਣ, ਮਨਦੀਪ ਸਿੰਘ ਅਤੇ ਰਿੰਪੀ ਸਿੰਘ ਯੂਥ ਆਗੂ ਅਤੇ ਵਜਿੰਦਰ ਸਿੰਘ ਮਾਨ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।।

Leave a Reply

Your email address will not be published. Required fields are marked *