ਰਿਧੀ ਸਿੱਧੀ ਗਣੇਸ਼ ਵੈਲਫੇਅਰ ਸੋਸਾਇਟੀ ਵੱਲੋਂ ਗਣੇਸ਼ ਚਤੁਰਥੀ ਸਬੰਧੀ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਰਿਧੀ ਸਿੱਧੀ ਗਣੇਸ਼ ਵੈਲਫੇਅਰ ਸੋਸਾਇਟੀ ਵੱਲੋਂ ਗਣੇਸ਼ ਮਹਾਰਾਜ ਜੀ ਦੇ ਪਾਵਨ ਆਗਮਨ ਦੇ ਸਬੰਧ ਵਿੱਚ ਫਾਜ਼ਿਲਕਾ ਦੇ ਪ੍ਰਸਿੱਧ ਦੁਰਗਿਆਨਾ ਮੰਦਿਰ ਵਿਖੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਗਣੇਸ਼ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਫਾਜ਼ਿਲਕਾ ਸ਼ਹਿਰ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਵਿਸ਼ੇਸ਼ ਅਰਦਾਸ ਕੀਤੀ। ਸ਼ੋਭਾ ਯਾਤਰਾ ਦੌਰਾਨ ‘ਗਣਪਤੀ ਬੱਪਾ ਮੋਰਿਆ’ ਦੇ ਜੈਕਾਰਿਆਂ ਨਾਲ ਸਾਰਾ ਮਾਹੌਲ ਭਗਤੀਪੂਰਨ ਹੋ ਗਿਆ।


ਮੈਡਮ ਖੁਸ਼ਬੂ ਸਵਨਾ ਨੇ ਦੱਸਿਆ ਕਿ ਰਿਧੀ ਸਿੱਧੀ ਗਣੇਸ਼ ਵੈਲਫੇਅਰ ਸੋਸਾਇਟੀ ਵੱਲੋਂ  ਹਰ ਸਾਲ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਉਂਦੀ ਹੈ। ਸੋਸਾਇਟੀ ਦਾ ਮੁੱਖ ਮਕਸਦ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵਾ ਅਤੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਗਣੇਸ਼ ਜੀ ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ।

Leave a Reply

Your email address will not be published. Required fields are marked *