ਫਾਜ਼ਿਲਕਾ ਪਹੁੰਚਣ ਤੇ ਏਸ਼ੀਅਨ ਚੈਂਪੀਅਨਜ਼ ਟਰਾਫੀ ਟੂਰ ਦਾ ਸ਼ਾਨਦਾਰ ਸਵਾਗਤ

ਪੰਜਾਬ ਵਿੱਚ ਹੋਣ ਵਾਲੇ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ- 2026 ਦੇ ਟੂਰ ਤਹਿਤ ਜ਼ਿਲ੍ਹਾ ਖੇਡ ਅਫਸਰ ਫਾਜ਼ਿਲਕਾ ਰੁਪਿੰਦਰ ਸਿੰਘ ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਸ੍ਰੀ. ਮੁਕਤਸਰ ਸਾਹਿਬ ਤੋਂ ਰਸੀਵ ਕਰਕੇ ਘੱਲੂ ਦੇ ਖੇਡ ਸਟੇਡੀਮ ਵਿੱਚ ਲੈ ਕੇ ਪਹੁੰਚੇ ਜਿੱਥੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਜੋ ਕਿ ਪਹਿਲਾ ਅੰਤਰਰਾਸ਼ਟਰੀ ਹਾਕੀ ਖਿਡਾਰੀ (ਕਪਤਾਨ) ਅਤੇ ਅਰਜੁਨ ਅਵਾਰਡੀ ਵੀ ਰਹਿ ਚੁੱਕੇ ਹਨ ਦੀ ਮੌਜੂਦਗੀ ਵਿੱਚ ਟਰਾਫੀ ਦਾ ਨਿੱਘਾ ਸਵਾਗਤ ਕੀਤਾ ਗਿਆ । ਫਾਜ਼ਿਲਕਾ ਵਿੱਚ ਸਵਾਗਤ ਸਮਾਗਮ ਤੋਂ ਬਾਅਦ ਟਰਾਫੀ ਨੂੰ ਅਗਲੇ ਪੜਾਅ ਲਈ ਫਿਰੋਜ਼ਪੁਰ ਜ਼ਿਲ੍ਹੇ ਦੇ ਹਵਾਲੇ ਕੀਤਾ ਗਿਆ।  ਇਸ ਮੌਕੇ ਪਿੰਡ ਦੇ ਸਰਪੰਚ ਵਿਕਰਮ ਸਿੰਘ ਵੀ ਮੌਜੂਦ ਸਨ ।

ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਜ਼ਿਲ੍ਹੇ ਦੇ ਨੌਜਵਾਨ ਵਰਗ ਨੂੰ ਖਾਸ ਕਰ ਜੋ ਵੀ ਹਾਕੀ ਨਾਲ ਜੁੜਿਆ ਹੋਇਆ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਏਸ਼ੀਅਨ ਚੈਂਪੀਅਨਜ਼ ਟਰਾਫੀ ਟੁਰਨਾਮੈਂਟ ਵਿੱਚ ਹਿੱਸਾ ਲੈ ਕੇ ਆਪਣੇ ਜ਼ਿਲ੍ਹੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰੇ। ਇਸ ਉਪਰੰਤ ਉਹ ਖੇਡ ਮੈਦਾਨ ਵਿੱਚ ਨੌਜਵਾਨਾਂ ਦੀ ਹੌਂਸਲਾ ਅਫਜਾਈ ਕਰਨ ਵੀ ਪਹੁੰਚੇ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਟੂਰਨਾਮੈਂਟ ਪੰਜਾਬ ਦੇ ਜਲੰਧਰ ਅਤੇ ਮੁਹਾਲੀ ਵਿੱਚ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਵੇਗਾ। ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਕੋ ਇੱਕ ਮਨੋਰਥ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ ਤਾਂ ਹੀ ਲਗਾਤਾਰ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਨੂੰ ਖੇਡਾਂ ਵਿੱਚ ਆਪਣੀ ਪ੍ਰਤਿਭਾ ਉਜਾਗਰ ਕਰਨ ਦਾ ਮੌਕਾ ਮਿਲ ਸਕੇ। ਇਸ ਮੌਕੇ ਖੇਡ ਵਿਭਾਗ ਫਾਜ਼ਿਲਕਾ ਤੋਂ ਸੀਨੀਅਰ ਸਹਾਇਕ ਜਤਿੰਦਰ ਕੁਮਾਰ ਵੀ ਮੌਜੂਦ ਸਨ।

Leave a Reply

Your email address will not be published. Required fields are marked *