ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸ. ਬਰਸਟ ਨੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਫੂੱਲਾਂ ਦਾ ਗੁਲਦਸਤਾ ਭੇਂਟ ਕੀਤਾ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਇਸ ਅਹਿਮ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਜਾ ਰਹੀਆਂ ਰਣਨੀਤੀਆਂ ਅਤੇ ਯੋਜਨਾਵਾਂ ਸਬੰਧੀ ਵੀ ਅਹਿਮ ਚਰਚਾ ਹੋਈ। ਸ. ਹਰਚੰਦ ਸਿੰਘ ਬਰਸਟ ਨੇ ਕੌਮੀ ਕਨਵੀਨਰ ਸ੍ਰੀ ਅਰਵਿੰਦਰ ਕੇਜਰੀਵਾਲ ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਮੁੱਖ ਤਰਜੀਹ ਦਿੰਦਿਆਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿੱਚ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਮਹੱਤਵਪੂਰਨ ਕਾਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਮਾਰਗਦਰਸ਼ਨ ਹਮੇਸ਼ਾ ਹੀ ਸਾਡੇ ਲਈ ਪ੍ਰੇਰਣਾ ਅਤੇ ਊਰਜਾ ਦਾ ਸਰੋਤ ਰਿਹਾ ਹੈ। ਪੰਜਾਬ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਵੱਡੀ ਇਤਿਹਾਸਕ ਜਿੱਤ ਦਰਜ ਕਰੇਗੀ।