ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਵਿਖੇ ਐਂਟੀ ਡੇਂਗੂ ਲਾਰਵਾ ਗਤੀਵਿਧੀਆਂ ਜਾਰੀ

ਸਿਹਤ ਵਿਭਾਗ ਫਾਜ਼ਿਲਕਾ ਵਲੋ ਡੇਂਗੂ ਤੋਂ ਬਚਾਅ ਲਈ  ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਜਿਸ ਦੇ ਤਹਿਤ ਵਿਭਾਗ ਵਲੋ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਡਾਕਟਰ ਅਰਪਿਤ ਗੁਪਤਾ ਦੇ ਦਿਸ਼ਾ ਨਿਰਦੇਸ਼ ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ ਐੱਸ ਐਮ ਓ ਡਾਕਟਰ ਏਰਿਕ ਦੀ ਅਗਵਾਈ ਤਹਿਤ ਫਾਜ਼ਿਲਕਾ ਵਿਖੇ ਅੱਜ ਮੰਗਲਵਾਰ ਨੂੰ ਮਲਕਾਣਾ ਮੁਹੱਲਾਂ, ਦੁਰਗਾ ਕਾਲੋਨੀ, ਕੈਲਾਸ਼ ਨਗਰ, ਨਵੀ ਆਬਾਦੀ,  ਰਾਧਾ ਸਵਾਮੀ ਕਲੋਨੀ ਵਿਚ ਡੇਂਗੂ ਜਾਗਰੂਕਤਾ ਅਤੇ ਐਂਟੀ ਡੇਂਗੂ ਲਾਰਵਾ ਮੁਹਿੰਮ  ਕੀਤੀ ਜਾ ਰਹੀ ਹੈ ਜਿਸਦੇ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ  ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾਕਟਰ ਅਰਪਿਤ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਘਰ ਘਰ ਸਰਵੇ  ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ।

ਇਸ ਸਬੰਧ ਵਿਚ ਡਾ ਰੋਹਿਤ ਗੋਇਲ ਨੇ ਦੱਸਿਆ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਜਾ ਰਿਹਾ ਹੈ. ਉਨ੍ਹਾ ਦੱਸਿਆ ਤਾਪਮਾਨ ਵਿਚ ਤਬਦੀਲੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਲਾਰਵੀਸਾਇਡ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।

ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮਾਸ ਮੀਡੀਆ ਬ੍ਰਾਂਚ ਤੋ ਮਨਬੀਰ  ਸਿੰਘ  ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਅੱਜ  ਟੀਮ  ਵਿੱਚ  ਵਿਕੀ  ਕੁਮਾਰ inderjeet  ਸਿੰਘ  ਦੀਪਕ  ਸ਼ਰਮਾ ਗੁਰਜੰਟ  ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *