ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਨੇ ਪਰਿਵਾਰ ਨਿਯੋਜਨ ਪੰਦਰਵਾੜੇ ਸਬੰਧੀ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸਰਜਨਾਂ ਦੀ ਵਿਰਚੂਅਲ ਮੀਟਿੰਗ ਕੀਤੀ ਗਈ।
ਇਸ ਸਮੇਂ ਡਾਕਟਰ ਕਵਿਤਾ ਸਿੰਘ ਨੇ ਕਿਹਾ ਕਿ ਆਪਣੇ ਸਾਰੇ ਸਟਾਫ਼ ਨੂੰ ਹਦਾਇਤ ਕੀਤੀ ਜਾਵੇ ਕਿ ਯੋਗ ਜੋੜਿਆਂ ਨੂੰ 10 ਜੁਲਾਈ ਤੱਕ ਪਰਿਵਾਰ ਨਿਯੋਜਨ ਸਬੰਧੀ ਜਾਗਰੂਕ ਕਰਕੇ ਸਥਾਈ ਅਤੇ ਅਸਥਾਈ ਸਾਧਨ ਅਪਨਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਅਸਥਾਈ ਸਾਧਨਾਂ ਜਿਵੇਂ ਪੀ.ਪੀ.ਆਈ.ਯੂ.ਸੀ.ਡੀ. ਕਨਵੈਂਸ਼ਨਲ ਕਨਟਰਾਸੇਪਟਿਵ, ਕਾਪਰਟੀ, ਟੀਕਾ ਅੰਤਰਾ ਅਤੇ ਟੇਬਲੇਟ ਛਾਇਆ ਬਾਰੇ ਜਾਣਕਾਰੀ ਸਾਂਝੀ ਕੀਤੀ। ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਦੇ ਅਸਥਾਈ ਸਾਧਨਾਂ ਦੇ ਕਾਰਨਰ ਵੀ ਲਗਾਏ ਗਏ| ਇਸ ਤੋਂ ਇਲਾਵਾ ਉਹਨਾਂ ਵੱਲੋਂ ਮਿਤੀ 11 ਤੋਂ 25 ਜੁਲਾਈ ਤੱਕ ਸਿਹਤ ਸੰਸਥਾਵਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਮਾਈਕ੍ਰੋਪਲਾਨ ਭੇਜਣ ਲਈ ਹਦਾਇਤਾਂ ਕੀਤੀਆਂ ਗਈਆਂ।

ਇਸ ਸਮੇਂ ਮਾਸ ਮੀਡੀਆ ਵਿੰਗ ਤੋ ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਹਾਜ਼ਰ ਸਨ।