ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਲਸ ਪੋਲੀਓ ਰਾਊਂਡ ਦੀ ਜਾਗਰੂਕਤਾ ਲਈ ਅਰਬਨ ਏਰੀਏ ਫਾਜ਼ਿਲਕਾ ਲਈ ਰਿਕਸ਼ਾ ਕੀਤੇ ਰਵਾਨਾ

ਫਾਜ਼ਿਲਕਾ 10 ਅਕਤੂਬਰ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ, ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਅਤੇ ਡਾਕਟਰ ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੀ ਦੇਖ ਰੇਖ ਵਿੱਚ 12 ਤੋਂ 14 ਅਕਤੂਬਰ ਤੱਕ ਸਬ ਪਲਸ ਪੋਲੀਓ ਰਾਉਂਡ ਚਲਾਇਆ ਜਾ ਰਿਹਾ ਹੈ। ਇਸ ਰਾਊਂਡ ਦੀ ਜਾਗਰੂਕਤਾ ਲਈ ਅਰਬਨ ਏਰੀਏ ਵਿੱਚ ਅਨਾਂਊਂਸਮੈਂਟ ਲਈ ਦਫ਼ਤਰ ਸਿਵਲ ਸਰਜਨ ਫਾਜ਼ਿਲਕਾ ਤੋਂ ਰਿਕਸ਼ਾ ਰਵਾਨਾ ਕੀਤੇ ਗਏ।

ਇਸ ਸਮੇਂ ਡਾਕਟਰ ਰੋਹਿ਼ਤ ਗੋਇਲ ਨੇ ਸਮਾਜ ਸੇਵੀ ਸੰਸਥਾਵਾਂ, ਮੀਡੀਆ, ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ ਤਾਂ ਜ਼ੋ ਇਸ ਮੁਹਿੰਮ ਵਿੱਚ 100 ਪ੍ਰਤੀਸ਼ਤ ਸਫ਼ਲਤਾ ਪ੍ਰਾਪਤ ਕੀਤੀ ਜਾ ਸਕੇ ਅਤੇ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਦੀ ਉਮਰ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਸਮੇਂ ਡਾਕਟਰ ਰਿੰਕੂ ਚਾਵਲਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਪਲਸ ਪੋਲੀਓ ਮੁਹਿੰਮ 12 ਤੋਂ 14 ਅਕਤੂਬਰ 2025 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦੇ ਲਗਭੱਗ 141346 ਬੱਚਿਆਂ ਨੂੰ ਕਵਰ ਕਰਨ ਲਈ 565 ਪੋਲੀਓ ਬੂਥ, 19 ਟਰਾਂਜਿਟ ਪੋਲੀਓ ਬੂਥਾਂ ਦਾ ਗਠਨ ਕੀਤਾ ਗਿਆ ਹੈ। ਉਹਨਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋਂ ਬੂੰਦਾਂ ਜਰੂਰ ਪਿਲਾਈਆਂ ਜਾਣ। ਬੇਸ਼ੱਕ ਬੱਚਾ ਰੂਟੀਨ ਦੀਆਂ ਬੂੰਦਾਂ ਲੈ ਚੁੱਕਾ ਹੋਵੇ, ਭਾਵੇਂ ਬੱਚਾ ਬਿਮਾਰ ਹੋਵ, ਭਾਵੇਂ ਦਸਤ ਲੱਗੇ ਹੋਣ।

ਇਸ ਮੌਕੇ ਡਾਕਟਰ ਐਰਿਕ ਡਿਪਟੀ ਮੈਡੀਕਲ ਕਮਿਸ਼ਨਰ, ਡਾਕਟਰ ਪੰਕਜ ਚੌਹਾਨ, ਰਾਜੇਸ਼ ਕੁਮਾਰ ਡੀ ਪੀ ਐਮ, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਣਾ, ਬੀ.ਈ.ਈ. ਦਿਵੇਸ਼ ਕੁਮਾਰ, ਰੋਹਿਤ ਸਟੈਨੋ, ਰਵਿੰਦਰ ਕੁਮਾਰ, ਆਕਾਸ਼ ਕੁਮਾਰ ਮੌਜੂਦ ਸਨ ।

Leave a Reply

Your email address will not be published. Required fields are marked *