ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਸਿਵਿਲ ਸਰਜਨ ਫਾਜਿਲਕਾ ਡਾਕਟਰ ਰਾਜ ਕੁਮਾਰ ਅਤੇ ਸਹਾਇਕ ਸਿਵਿਲ ਸਰਜਨ ਡਾਕਟਰ ਰੋਹਿਤ ਗੋਇਲ ਦੇ ਦਿਸਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬਵਾਲਾ ਕਲਾਂ ਡਾਕਟਰ ਕਵਿਤਾ ਸਿੰਘ ਦੀ ਦੇਖ ਰੇਖ ਵਿੱਚ ਜੁਲਾਈ ਮਹੀਨਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮਹੀਨਾ ਵਜੋਂ ਮਨਾਇਆ ਜਾ ਰਿਹਾ ।
ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਪੁਲਿਸ ਥਾਣਿਆਂ,ਪੁਲਿਸ ਲਾਈਨ ਅਤੇ ਖਾਲੀ ਪਲਾਟਾਂ ਚ ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ।

ਬਲਾਕ ਐਜੂਕੇਸ਼ਨ ਦਿਵੇਸ਼ ਕੁਮਾਰ ਨੇ ਦੱਸਿਆ ਕਿ ਡੇਂਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ,ਦੁਕਾਨਾ ,ਵਰਕਸਾਪਾਂ ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ਤੇ ਜਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।
ਰਾਜਾ ਸੰਦੀਪ ਸਿਹਤ ਕਰਮਚਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਅਰਨੀਵਾਲਾ ਥਾਣਾ ਵਿਖੇ ਪਾਣੀ ਖੜਾ ਹੋਣ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ ।
ਉਹਨਾਂ ਨੇ ਦੱਸਿਆ ਕਿ ਹਰ ਸੁੱਕਰਵਾਰ ਨੂੰ ਖੁਸਕ ਦਿਨ ( ਡਰਾਈ ਡੇ ਫਰਾਈ ਡੇ) ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਗਰੁੱਪ ਮੀਟਿੰਗਾਂ, ਪ੍ਰੈਸ ਕਵਰੇਜ ਅਤੇ ਪੈਂਫਲੈਟ ,ਪੋਸਟਰ ਵੰਡ ਕੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ।