ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਲਈ ਡਾਇਗਨੌਸਟਿਕ ਸੇਵਾਵਾਂ ਸਬੰਧੀ ਰਿਫਰੈਸ਼ਰ ਸਿਖਲਾਈ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਦੇਣ ਦੇ ਮਕਸਦ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਦਫ਼ਤਰ ਸਿਵਲ ਸਰਜਨ ਫ਼ਾਜ਼ਿਲਕਾ ਵਿਖੇ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾਕਟਰ ਸੁਨੀਤਾ ਕੰਬੋਜ਼ ਜ਼ਿਲ੍ਹਾ ਐਪੀਡਿਮਾਲੋਜਿਸਟ ਵੱਲੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਨੂੰ ਡਾਇਗਨੌਸਟਿਕ ਸੇਵਾਵਾਂ ਜਿਵੇਂ ਗਰਭ ਅਵਸਥਾ ਦੇਖਭਾਲ ਸੇਵਾਵਾਂ, ਪਰਿਵਾਰ ਨਿਯੋਜਨ, ਐਮ.ਏ.ਐਮ/ਐਸ.ਏ.ਐਮ ਦੇ ਪ੍ਰਬੰਧਨ, ਗੈਰ ਸੰਚਾਰੀ ਰੋਗਾਂ ਸੇਵਾਵਾਂ ਅਤੇ ਹਲਕਾਅ ਦੇ ਟੀਕਾਕਰਨ ਦੀਆਂ ਸੇਵਾਵਾਂ ਸੰਬੰਧੀ ਇੱਕ ਰਿਫਰੈਸ਼ਰ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਿਲਣ ਵਾਲੀਆਂ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਉਪਰੋਕਤ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ।


ਡਾਕਟਰ ਸੁਨੀਤਾ ਕੰਬੋਜ ਨੇ ਦੱਸਿਆ ਕਿ ਕੁੱਤਿਆਂ ਜਾਂ ਹੋਰ ਜਾਨਵਰਾਂ ਦੇ ਕੱਟਣ ਉਪਰੰਤ ਹਲਕਾਅ ਤੋਂ ਬਚਾਅ ਲਈ ਜੋ ਟੀਕਾਕਰਨ ਕੀਤਾ ਜਾਂਦਾ ਹੈ। ਇਹ ਸੇਵਾਵਾਂ ਹੁਣ ਤੱਕ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਪੱਧਰ ਤੇ ਦਿੱਤੀਆਂ ਜਾਂਦੀਆਂ ਸਨ, ਹੁਣ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਇਹ ਸੇਵਾਵਾਂ ਉਪਲੱਬਧ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਹ ਸਹੂਲਤ ਸ਼ੁਰੂ ਕੀਤੀ ਜਾ ਚੁਕੀ ਹੈ। ਉਹਨਾਂ ਨੇ ਰੈਬੀਜ਼ ਵੈਕਸੀਨੇਸ਼ਨ ਦੀ ਡੋਜੂ, ਸਹੀ ਰੂਟ ਅਤੇ ਮਰੀਜ਼ਾਂ ਦੇ ਫੋਲੋ-ਅੱਪ ਬਾਰੇ ਜਾਣਕਾਰੀ ਸਾਂਝੀ ਕੀਤੀ।

ਡਾਕਟਰ ਮਨੀ ਗਰਗ ਬੱਚਿਆਂ ਦੇ ਮਾਹਿਰ ਨੇ ਜੱਚਾ ਬੱਚਾ ਸੇਵਾਵਾਂ, ਗਰਭ ਅਵਸਥਾ ਦੇਖਭਾਲ ਸੇਵਾਵਾਂ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਹਾ ਕਿ ਉੱਚ ਜੋਖਮ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਹਰੇਕ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਲੱਗਣ ਵਾਲੇ ਜਾਂਚ ਕੈਂਪ ਦੌਰਾਨ ਉਹਨਾਂ ਦੀ ਜਾਂਚ ਮਾਹਿਰ ਡਾਕਟਰ ਤੋਂ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਬੱਚਿਆਂ ਵਿੱਚ ਕੁਪੋਸ਼ਣ ਅਤੇ ਅਨੀਮੀਆ ਬਾਰੇ ਵੀ ਦੱਸਿਆ।

ਇਸ ਤੋਂ ਇਲਾਵਾ ਡਾਕਟਰ ਅਭਿਨਵ ਸਚਦੇਵਾ ਐਮ.ਡੀ. ਮੈਡੀਸਨ ਨੇ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਸੂਗਰ, ਬਲੱਡ ਪ੍ਰੈਸ਼ਰ ਆਦਿ ਦੇ ਇਲਾਜ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਨਵੀਆਂ ਸੇਵਾਵਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਹੋਰ ਲਾਭ ਮਿਲੇਗਾ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬੀ.ਈ.ਈ ਦਿਵੇਸ਼ ਕੁਮਾਰ, ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰ, ਕਲੀਨੀਕਲ ਅਸਿਸਟੈਂਟ, ਅਤਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *