ਸਿਹਤ ਵਿਭਾਗ ਵੱਲੋਂ 28 ਜੂਨ ਤੋਂ 30 ਜੂਨ 2026 ਤੱਕ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ-ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਸਿੰਘ ਸਿਵਲ ਸਰਜਨ, ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ ਰੇਖ ਵਿੱਚ 28 ਤੋਂ 30 ਜੂਨ ਤੱਕ ਚਲਾਏ ਜਾ ਰਹੇ ਨੈਸ਼ਨਲ ਪਲਸ ਪੋਲੀਓ ਰਾਉਂਡ ਸਬੰਧੀ ਅੱਜ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ ਏ ਐਸ ਜੀ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।  ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫਸਰਜ਼, ਬਲਾਕ ਐਕਸਟੈਂਸ਼ਨ ਐਜੂਕੇਟਰ, ਜ਼ਿਲ੍ਹਾ ਸਿੱਖਿਆ ਵਿਭਾਗ (ਸੈਕੰਡਰੀ) ਅਤੇ ਪ੍ਰਾਇਮਰੀ, ਜ਼ਿਲ੍ਹਾ ਪੇਂਡੂ ਵਿਕਾਸ ਵਿਭਾਗ, ਜ਼ਿਲ੍ਹਾ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਬਿਜਲੀ ਬੋਰਡ, ਪੰਜਾਬ ਪੁਲਿਸ, ਮਿਊਸਪਲ ਕਮੇਟੀ, ਫੂਡ ਸਪਲਾਈ ਵਿਭਾਗ, ਬੀ ਐਸ ਐਫ਼, ਟਰਾਂਸਪੋਰਟ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਸ਼ਿਰਕਤ ਕੀਤੀ ਗਈ।

 ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਸ ਨੋਬਲ ਕਾਰਜ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜ਼ੋ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਦੀ ਉਮਰ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਡਾ. ਰਿੰਕੂ ਚਾਵਲਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਕਿ ਦੇਸ਼ ਵਿੱਚੋਂ ਪੋਲੀਓ ਦਾ ਲਗਭਗ ਖਾਤਮਾ ਹੋ ਚੁੱਕਾ ਹੈ ਪਰ ਸਾਨੂੰ ਆਪਣੇ ਗੁਆਂਢੀ ਦੇਸ਼ਾਂ ਤੋਂ ਅਤੇ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਤੋਂ ਪੋਲੀਓ ਦੇ ਫੈਲਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨੂੰ ਦੇਖਦਿਆਂ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਪੈਸ਼ਲ ਪਲਸ ਪੋਲੀਓ ਮੁਹਿੰਮ 28 ਤੋਂ 30 ਜੂਨ 2026 ਤੱਕ ਚਲਾਈ ਜਾ ਰਹੀ ਹੈ । ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦੇ ਲਗਭੱਗ 142000  ਬੱਚਿਆਂ ਨੂੰ ਕਵਰ ਕਰਨ ਲਈ 565 ਪੋਲੀਓ ਬੂਥ, 19 ਟਰਾਂਜਿਟ ਪੋਲੀਓ ਬੂਥਾਂ ਦਾ ਗਠਨ ਕੀਤਾ ਗਿਆ ਹੈ । ਇਸ ਮੁਹਿੰਮ ਲਈ 113 ਸੁਪਰਵਾਈਜ਼ਰ ਲਗਾਏ ਗਏ ਹਨ ਤੇ ਅਗਲੇ ਦੋ ਦਿਨ 1130 ਟੀਮਾਂ ਵੱਲੋਂ 1,96,129 ਘਰਾਂ ਵਿੱਚ ਜਾ ਕੇ ਪੋਲੀਓ ਖੁਰਾਕ ਪਿਲਾਈ ਜਾਵੇਗੀ ।

ਉਹਨਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋਂ ਬੂੰਦਾਂ ਜਰੂਰ ਪਿਲਾਈਆਂ ਜਾਣ । ਬੇਸ਼ੱਕ ਬੱਚਾ ਰੂਟੀਨ ਦੀਆਂ ਬੂੰਦਾਂ ਲੈ ਚੁੱਕਾ ਹੋਵੇ, ਭਾਵੇਂ ਬੱਚਾ ਬਿਮਾਰ ਹੋਵ, ਭਾਵੇਂ ਦਸਤ ਲੱਗੇ ਹੋਣ। ਇਸ ਮੌਕੇ ਡਾ ਉਪਿੰਦਰ ਸਿੰਘ, ਡਾ ਸੁਮਿਤ ਸਿੰਘ, ਡਾ ਸੁਨੀਤਾ ਕੰਬੋਜ਼, ਡਾ ਪੰਕਜ, ਡਾ ਨਵੀਨ ਮਿੱਤਲ, ਡਾ ਸੁਮਿਤ, ਡਾ ਚੇਤਨ ਖੁਰਾਣਾ, ਰਾਜੇਸ਼ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਡਾ ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਣਾ, ਬੀ.ਈ.ਈ. ਦਿਵੇਸ਼ ਕੁਮਾਰ ਹਰਮੀਤ ਸਿੰਘ ਸੁਨੀਲ ਟੰਡਨ ਸ਼ੁਸ਼ੀਲ ਕੁਮਾਰ, ਸ਼ਵੇਤਾ ਕੰਪਿਊਟਰ ਅਸਿਸਟੈਂਟ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ ।

Leave a Reply

Your email address will not be published. Required fields are marked *