
ਨੇਪਾਲ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਲਗਾਤਾਰ ਮੀਂਹ ਕਾਰਨ ਆਏ ਹੜ੍ਹ ਅਤੇ ਢਿੱਗਾਂ ਡਿੱਗਣ ਕਾਰਨ ਘੱਟੋ ਤੋਂ ਘੱਟ 112 ਲੋਕਾਂ ਦੀ ਮੌਤ ਹੋ ਗਈ। ਨੇਪਾਲ ਵਿੱਚ ਸ਼ੁੱਕਰਵਾਰ ਤੋਂ ਪੈ ਰਹੇ ਮੀਂਹ ਕਾਰਨ ਕਈ ਇਲਾਕੇ ਪਾਣੀ ’ਚ ਡੁੱਬ ਗਏ ਹਨ, ਜਿਸ ਕਾਰਨ ਆਫ਼ਤ ਅਧਿਕਾਰੀਆਂ ਨੇ ਅਚਾਨਕ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਨੇਪਾਲ ਵਿਚ ਭਾਰੀ ਮੀਂਹ ਨੇ ਤਬਾਹੀ (Nepal flood) ਮਚਾਈ ਹੋਈ ਹੈ। ਲਗਾਤਾਰ ਮੀਂਹ ਕਾਰਨ ਆਏ ਹੜ੍ਹ ਅਤੇ ਢਿੱਗਾਂ ਡਿੱਗਣ ਕਾਰਨ ਘੱਟੋ ਤੋਂ ਘੱਟ 112 ਲੋਕਾਂ ਦੀ ਮੌਤ ਹੋ ਗਈ। ਨੇਪਾਲ ਵਿੱਚ ਸ਼ੁੱਕਰਵਾਰ ਤੋਂ ਪੈ ਰਹੇ ਮੀਂਹ ਕਾਰਨ ਕਈ ਇਲਾਕੇ ਪਾਣੀ ’ਚ ਡੁੱਬ ਗਏ ਹਨ, ਜਿਸ ਕਾਰਨ ਆਫ਼ਤ ਅਧਿਕਾਰੀਆਂ ਨੇ ਅਚਾਨਕ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ।ਨੇਪਾਲ ਪੁਲਿਸ ਦੇ ਬੁਲਾਰੇ ਬਿਸ਼ਵੋ ਅਧਿਕਾਰੀ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਹਿਮਾਲੀਅਨ ਰਾਸ਼ਟਰ ’ਚ ਮਾਰੇ ਗਏ ਲੋਕਾਂ ਵਿੱਚੋਂ 37 ਕਾਠਮੰਡੂ ਘਾਟੀ ਨਾਲ ਸਬੰਧਤ ਹਨ।
ਅਧਿਕਾਰੀ ਨੇ ਦੱਸਿਆ ਕਿ ਦੇਸ਼ ਭਰ ਵਿੱਚ 63 ਥਾਵਾਂ ਉਤੇ ਮੁੱਖ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਹੜ੍ਹਾਂ ਕਾਰਨ ਮੁੱਖ ਟਰਾਂਸਮਿਸ਼ਨ ਲਾਈਨ ਵਿੱਚ ਰੁਕਾਵਟ (Nepal flood) ਕਾਰਨ ਕਾਠਮੰਡੂ ਵਿੱਚ ਪੂਰਾ ਦਿਨ ਬਿਜਲੀ ਬੰਦ ਰਹੀ ਪਰ ਸ਼ਾਮ ਨੂੰ ਬਿਜਲੀ ਮੁੜ ਚਾਲੂ ਹੋ ਗਈ। ਪੁਲਿਸ ਨੇ ਦੱਸਿਆ ਕਿ ਕਾਠਮੰਡੂ ਵਿੱਚ 226 ਮਕਾਨ ਪਾਣੀ ’ਚ ਡੁੱਬ ਗਏ ਹਨ ਅਤੇ ਨੇਪਾਲ ਪੁਲਿਸ ਵੱਲੋਂ ਪ੍ਰਭਾਵਿਤ ਖੇਤਰਾਂ ’ਚ ਕਰੀਬ 3,000 ਸੁਰੱਖਿਆ ਕਰਮਚਾਰੀਆਂ ਦੀ ਇਕ ਬਚਾਅ ਟੀਮ ਤਾਇਨਾਤ ਕੀਤੀ ਗਈ ਹੈ।
ਨੇਪਾਲ ਪੁਲਿਸ ਅਤੇ ਏਪੀਐਫ ਨੇ ਕਿਹਾ ਹੈ ਕਿ ਮੀਂਹ ਕਾਰਨ ਹੁਣ ਤੱਕ 112 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਹੁਣ ਤੱਕ 3000 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨੇਪਾਲ ‘ਚ ਹਜ਼ਾਰਾਂ ਲੋਕ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ। ਸੈਂਕੜੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਚਸ਼ਮਦੀਦਾਂ ਮੁਤਾਬਕ ਉਨ੍ਹਾਂ ਨੇ ਪਿਛਲੇ 40-45 ਸਾਲਾਂ ਵਿੱਚ ਕਾਠਮੰਡੂ ਘਾਟੀ ਵਿੱਚ ਇੰਨਾ ਭਿਆਨਕ ਹੜ੍ਹ ਨਹੀਂ ਦੇਖਿਆ। ਹਥਿਆਰਬੰਦ ਪੁਲਿਸ ਬਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 112 ਤੱਕ ਪਹੁੰਚ ਗਈ ਹੈ। ਇੰਟਰਨੈਸ਼ਨਲ ਸੈਂਟਰ ਫਾਰ ਇੰਟੈਗਰੇਟਿਡ ਮਾਊਂਟੇਨ ਡਿਵੈਲਪਮੈਂਟ (ICIMOD) ਦੇ ਜਲਵਾਯੂ ਅਤੇ ਵਾਤਾਵਰਣ ਮਾਹਿਰ ਅਰੁਣ ਭਗਤ ਸ੍ਰੇਸ਼ਠ ਨੇ ਕਿਹਾ, “ਮੈਂ ਪਹਿਲਾਂ ਕਦੇ ਕਾਠਮੰਡੂ ਵਿੱਚ ਇੰਨੇ ਵੱਡੇ ਹੜ੍ਹ ਨਹੀਂ ਦੇਖੇ।”
ਸ਼ਨੀਵਾਰ ਨੂੰ ਆਈਸੀਐਮਓਡੀ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕਾਠਮੰਡੂ ਦੀ ਮੁੱਖ ਨਦੀ ਬਾਗਮਤੀ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੂਰਬੀ ਅਤੇ ਮੱਧ ਨੇਪਾਲ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬੰਗਾਲ ਦੀ ਖਾੜੀ ਵਿਚ ਘੱਟ ਦਬਾਅ ਵਾਲੇ ਸਿਸਟਮ ਅਤੇ ਮਾਨਸੂਨ ਦੀਆਂ ਸਥਿਤੀਆਂ ਕਾਰਨ ਸ਼ਨੀਵਾਰ ਨੂੰ ਅਸਧਾਰਨ ਤੌਰ ‘ਤੇ ਤੇਜ਼ ਬਾਰਿਸ਼ ਹੋਈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਜਲਵਾਯੂ ਪਰਿਵਰਤਨ ਦੇ ਕਾਰਨ ਪੂਰੇ ਏਸ਼ੀਆ ਵਿੱਚ ਬਾਰਿਸ਼ ਦੀ ਮਾਤਰਾ ਅਤੇ ਸਮਾਂ ਬਦਲ ਰਿਹਾ ਹੈ।