ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਿਹਤ ਪੱਖੋਂ ਤੰਦਰੁਸਤ ਕਰਨ ਲਈ ਨਿਰੰਤਰ ਯਤਨਸੀਲ ਹੈ! ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੇ ਯਤਨਾ ਸਦਕਾ ਫਾਜ਼ਿਲਕਾ ਦੇ ਕੈਂਸਰ ਹਸਪਤਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਲਈ ਪੰਜਾਬ ਸਰਕਾਰ ਵੱਲੋਂ 27.66 ਕਰੋੜ ਦੀਆਂ ਆਧੁਨਿਕ ਮਸ਼ੀਨਾਂ ਭੇਜੀਆਂ ਗਈਆਂ ਹਨ|
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਹੁਣ ਫਾਜ਼ਿਲਕਾ ਅਤੇ ਆਸ ਪਾਸ ਦੇ ਸ਼ਹਿਰਾਂ ਦੇ ਲੋਕਾਂ ਨੂੰ ਆਪਣੇ ਇਲਾਜ ਲਈ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਨਾਲ ਲੈਸ ਇਸ ਹਸਪਤਾਲ ਵਿੱਚ ਕੈਂਸਰ ਦੇ ਮਰੀਜ਼ਾਂ ਦਾ ਮੁਫਤ ਇਲਾਜ ਹੋਵੇਗਾ!

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਿਹਤ ਪੱਖੋਂ ਤੰਦਰੁਸਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਹਸਪਤਾਲਾਂ ਨੂੰ ਆਧੁਨਿਕ ਮਸ਼ੀਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਜਿੱਥੇ ਪ੍ਰਾਈਵੇਟ ਹਸਪਤਾਲਾਂ ਵਿੱਚ ਵਾਧੂ ਦੇ ਖਰਚ ਤੋਂ ਬਚਣ ਅਤੇ ਉੱਥੇ ਹੀ ਦੂਰ ਜਾਣ ਵਾਲੀ ਖੱਜਲ ਖੁਆਰੀ ਤੋਂ ਵੀ ਬਚ ਸਕਣ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵੀ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਉਨਾਂ ਦਾ ਆਪਣੇ ਨਜ਼ਦੀਕੀ ਸੇਠ ਕੇਂਦਰ ਵਿੱਚ ਹੀ ਇਲਾਜ ਹੋ ਸਕੇ ਜਿੱਥੇ ਦਵਾਈਆਂ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ!

ਉਹਨਾਂ ਕਿਹਾ ਕਿ ਸੂਬੇ ਨੂੰ ਸਿਹਤ ਦੇ ਨਾਲ ਨਾਲ ਸਿੱਖਿਆ ਅਤੇ ਹੋਰ ਵਿਕਾਸ ਦੇ ਖੇਤਰ ਵਿੱਚ ਅੱਗੇ ਲਿਜਾਇਆ ਜਾ ਰਿਹਾ ਹੈ। ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਉਥੇ ਹੀ ਪਿੰਡਾਂ ਦੀ ਨੁਹਾਰ ਬਦਲਣ ਲਈ ਪਿੰਡਾਂ ਦੀਆਂ ਸੜਕਾਂ ਤੇ ਗਲੀਆਂ ਨਾਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਖੇਡ ਸਟੇਡੀਅਮ ਤੇ ਜਿੰਮ ਵੀ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਖੇਡਾਂ ਨਾਲ ਜੁੜ ਸਕੇ ਅਤੇ ਨਸ਼ਿਆਂ ਤੋਂ ਦੂਰ ਰਹੇ!