ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚਪੀਵੀ ਟੀਕਾਕਰਨ ਲਾਹੇਵੰਦ- ਵਧੀਕ ਡਿਪਟੀ ਕਮਿਸ਼ਨਰ

ਸੂਬੇ ਅੰਦਰ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚਪੀਵੀ ਟੀਕਾਕਰਨ ਮੁਹਿੰਮ ਵਿੱਢੀ ਗਈ ਹੈ,ਜਿਲ੍ਹੇ ਵਿੱਚ 14 ਤੋਂ 15 ਸਾਲ ਤੱਕ ਦੀ ਉਮਰ ਦੀਆਂ ਸਾਰੀਆਂ ਲੜਕੀਆਂ ਨੂੰ ਇਹ ਟੀਕਾ ਜਰੂਰ ਲਗਵਾਇਆ ਜਾਵੇ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਟਾਸਕ ਫੋਰਸ (ਟੀਕਾਕਰਨ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ਨੂੰ ਕਿਹਾ ਕਿ ਐਚਪੀਵੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਭਾਵੀ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ, ਸਰਕਾਰੀ ਅਦਾਰਿਆਂ, ਗੁਰਦੁਆਰਿਆਂ, ਮੰਦਰਾਂ, ਰੋਜ਼ਾ ਸ਼ਰੀਫ, ਬਸ ਅੱਡਿਆਂ ਅਤੇ ਪਬਲਿਕ ਥਾਵਾਂ ਤੇ ਜਾਗਰੁਕਤਾ ਪੋਸਟਰ ਲਗਾਏ ਜਾਣ। ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਐਚਪੀਵੀ ਟੀਕਾਕਰਨ ਸਬੰਧੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇ।

ਉਹਨਾਂ ਇਸਤਰੀ ਤੇ ਬਾਲ ਵਿਕਾਸ, ਪੰਚਾਇਤੀ ਰਾਜ, ਆਈ ਐਮ ਏ, ਐਨਜੀਓ, ਵਲੰਟਰੀ ਸੰਗਠਨ, ਕਿਰਤ ਅਤੇ ਉਦਯੋਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਸਰਵਾਈਕਲ ਕੈਂਸਰ ਦੇ ਬਚਾਅ ਲਈ ਐਚਪੀਵੀ ਟੀਕਾਕਰਨ ਲਾਹੇਵੰਦ ਹੈ ਜੋ ਸਰਕਾਰ ਵੱਲੋਂ 90 ਦਿਨਾਂ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਕੇਂਦਰਾਂ ਵਿੱਚ ਹਰ ਰੋਜ਼ ਮੁਫਤ ਲਗਾਇਆ ਜਾ ਰਿਹਾ ਹੈ ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ, ਜੇਐਸਆਈ ਦੇ ਸਟੇਟ ਟੈਕਨੀਕਲ ਮੈਨੇਜਰ, ਚੰਡੀਗੜ੍ਹ ਤੋਂ ਡਾ ਇਸ਼ਿਤਾ, ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜਰ ਸਨ।

ਫੋਟੋ ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Leave a Reply

Your email address will not be published. Required fields are marked *