ਨਜਾਇਜ਼ ਢੰਗ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ-ਕਾਰਜ ਸਾਧਕ ਅਫਸਰ

ਖਮਾਣੋ ਦੇ ਦੁਕਾਨਦਾਰਾਂ ਵੱਲੋਂ ਪਾਸ ਕਰਾਏ ਨਕਸ਼ਿਆਂ ਦੇ ਉਲਟ ਕੀਤੀਆਂ ਉਸਾਰੀਆਂ ਹੀ ਨਗਰ ਪੰਚਾਇਤ ਨੇ ਢਾਹੀਆਂ

ਖਮਾਣੋ/ਫ਼ਤਹਿਗੜ੍ਹ ਸਾਹਿਬ, 05 ਅਪ੍ਰੈਲ

ਸਰਕਾਰੀ ਜਮੀਨਾਂ ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੈਰ ਕਾਨੂੰਨੀ ਢੰਗ ਨਾਲ ਕੀਤੀਆਂ ਉਸਾਰੀਆਂ ਨਿਯਮਾਂ ਅਨੁਸਾਰ ਗਰਾਈਆਂ ਜਾਣਗੀਆਂ। ਇਹ ਪ੍ਰਗਟਾਵਾ ਨਗਰ ਨਗਰ ਪੰਚਾਇਤ ਖਮਾਣੋ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਨਗਰ ਪੰਚਾਇਤ ਵੱਲੋਂ ਉਸਾਰੀਆਂ ਨੂੰ ਢਾਹੁਣ ਲਈ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ ਅਤੇ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਨਹੀਂ ਕੀਤੀ ਗਈ।

ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਖਮਾਣੋ ਵਿਖੇ ਦੋ ਦੁਕਾਨਦਾਰਾਂ ਵੱਲੋਂ ਜੋ ਨਕਸ਼ੇ ਪਾਸ ਕਰਵਾਏ ਸਨ ਉਸ ਅਨੁਸਾਰ ਦੁਕਾਨਦਾਰਾਂ ਨੂੰ 33 ਫੁੱਟ ਜਗਾ ਛੱਡ ਕੇ ਸੈਂਡ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਸੀ ਪ੍ਰੰਤੂ ਉਹਨਾਂ ਦੁਕਾਨਦਾਰਾਂ ਵੱਲੋਂ ਇਸ ਦੇ ਉਲਟ ਜਾ ਕੇ ਸ਼ੈਡ ਬਣਾਏ ਗਏ ਸਨ। ਉਹਨਾਂ ਕਿਹਾ ਕਿ ਦੁਕਾਨਦਾਰਾ ਵੱਲੋਂ ਅਜਿਹਾ ਕਰਕੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਨਗਰ ਪੰਚਾਇਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕਰੇਗੀ।

ਕਾਰਜ ਸਾਧਕ ਅਫਸਰ ਨੇ ਕਿਹਾ ਕਿ ਨਗਰ ਪੰਚਾਇਤ ਖਮਾਣੋ ਆਪਣੇ ਨਿਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਟਰੀਟ ਲਾਈਟਾਂ ਆਦਿ ਦੀਆਂ ਸਹੂਲਤਾਂ ਦੇਣ ਦੇ ਨਾਲ ਨਾਲ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵੀ ਕਾਰਜਸ਼ੀਲ ਹੈ ਅਤੇ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ। ਹੁਣ ਸ਼ਹਿਰ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦੁਕਾਨਾਂ ਅੱਗੇ ਰੱਖੇ ਸਮਾਨ ਨੂੰ ਤੁਰੰਤ ਚੁੱਕਿਆ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਉੱਥੇ ਹੀ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ।

Leave a Reply

Your email address will not be published. Required fields are marked *