ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਬਿਜਾਈ ਅਤੇ ਅਗਾਂਊ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਸਟਾਫ ਨੂੰ ਸਾਉਣੀ ਲਈ ਲੋੜੀਂਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਨਰਮੇ ਦੀ ਫਸਲ ਦੀ ਸਹੀ ਸਮੇਂ ਬਿਜਾਈ, ਖਾਦਾਂ ਦੇ ਸੰਤੁਲਿਤ ਇਸਤੇਮਾਲ ਅਤੇ ਸੁਧਰੇ ਬੀਜਾਂ ਦੀ ਵਰਤੋਂ ‘ਤੇ ਖ਼ਾਸ ਜ਼ੋਰ ਦਿੱਤਾ ਗਿਆ।
ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.), ਮਿੱਟੀ ਦੀ ਸਿਹਤ ਸੰਭਾਲ ਅਤੇ ਹਰੀ ਖਾਦ ਦੇ ਪ੍ਰਯੋਗ ਨੂੰ ਵਧਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਰੋਕਣ ਲਈ ਜਾਗਰੂਕਤਾ ਫੈਲਾਉਣ ‘ਤੇ ਵੀ ਖ਼ਾਸ ਧਿਆਨ ਦੇਣ ਲਈ ਕਿਹਾ ਗਿਆ।
ਮੀਟਿੰਗ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕਿਸਾਨ ਰਜਿਸਟਰੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ PMDDKY (ਪ੍ਰਧਾਨ ਮੰਤਰੀ ਧੰਨ ਧਾਨਿਆ ਕ੍ਰਿਸ਼ੀ ਯੋਜਨਾ) ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਵੀ ਸਮੀਖਿਆ ਕਰਦੇ ਹੋਏ ਸੰਬੰਧਿਤ ਅਧਿਕਾਰੀਆਂ ਨੂੰ ਇਸ ਦੀ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
