ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜੂਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿਖੇ ਮਿਤੀ 29.07.2026 ਨੂੰ ਰੁੱਖ ਲਗਾਏ ਗਏ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਸੂਨ ਸੀਜ਼ਨ ਦੌਰਾਨ ਚਲਾਈ ਜਾ ਰਹੀ Plantation Drive ਦੇ ਤਹਿਤ ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ ਮਿਤੀ 29.07.2026 ਨੂੰ ਜੂਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿਖੇ ਰੁੱਖ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਮੌਕੇ ਜੂਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿਖੇ ਸਾਰੇ ਮਾਣਯੋਗ ਜੱਜ ਸਾਹਿਬਾਨਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਕੋਰਟ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਵੀ ਰੁੱਖ ਲਗਾ ਕੇ ਇਸ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।

ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਜੀ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਟੁੱਟ ਹਿੱਸਾ ਹਨ ਅਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ, ਸਾਫ ਹਵਾ ਪ੍ਰਦਾਨ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆਵਲਾ ਵਾਤਾਵਰਣ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣ।
ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਸਲਾਹ ਲਈ ਟੋਲ ਫਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *