ਜ਼ਿਲ੍ਹਾ ਭਲਾਈ ਅਫ਼ਸਰ ਸ. ਬਰਿੰਦਰ ਸਿੰਘ ਨੇ ਦੱਸਿਆ ਕਿ ਸਕੀਮ ਹੇਠ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਵਿਭਾਗ ਦੇ ਤਹਿਸੀਲ ਦਫ਼ਤਰਾਂ ‘ਚ ਜਮ੍ਹਾਂ ਕਰਾਉਣੀਆਂ ਪੈਂਦੀਆਂ ਸਨ, ਜਿਸ ਕਾਰਨ ਕਾਰਵਾਈ ‘ਚ ਦੇਰੀ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਬਾਅਦ ‘ਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਇਬਰ ਕੈਫਿਆਂ ਵੱਲੋਂ ਵੱਧ ਫੀਸ ਲੈਣ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ । ਉਨ੍ਹਾਂ ਕਿਹਾ ਕਿ ਪੰਜਾਬ ਰਕਾਰ ਵੱਲੋਂ ਹੁਣ ਆਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ।
