ਇੰਦੌਰ : ਵਿਨੂ ਮਾਂਕੜ ਟਰਾਫੀ: ਪੰਜਾਬ ਅੰਡਰ-19 ਨੇ ਚੰਡੀਗੜ੍ਹ ਨੂੰ 6 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਬਣਾਈ ਜਗ੍ਹਾ

ਵਿਨੂ ਮਾਂਕੜ ਟਰਾਫੀ ਦੇ ਕੁਆਰਟਰ ਫਾਈਨਲ ਵਿੱਚ ਪੰਜਾਬ ਅੰਡਰ-19 ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਅੰਡਰ-19 ਨੂੰ 6 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਇਹ ਵਨ-ਡੇ ਮੁਕਾਬਲਾ ਐਮੀਰਾਲਡ ਹਾਈਟਸ ਇੰਟਰਨੈਸ਼ਨਲ ਸਕੂਲ ਗਰਾਊਂਡ, ਇੰਦੌਰ ਵਿਖੇ ਖੇਡਿਆ ਗਿਆ।

ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੰਡੀਗੜ੍ਹ ਅੰਡਰ-19 ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 282 ਦੌੜਾਂ ਬਣਾਈਆਂ। ਚੰਡੀਗੜ੍ਹ ਵੱਲੋਂ ਮਾਰਕੰਡੇ ਪੰਚਾਲ ਨੇ 117 ਗੇਂਦਾਂ ’ਤੇ 128 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

282 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਅੰਡਰ-19 ਨੇ ਬੇਹੱਦ ਪ੍ਰਭਾਵਸ਼ਾਲੀ ਬੱਲੇਬਾਜ਼ੀ ਕੀਤੀ ਅਤੇ ਟੀਚਾ 6 ਵਿਕਟਾਂ ਦੇ ਨੁਕਸਾਨ ’ਤੇ ਹਾਸਲ ਕਰ ਲਿਆ।

ਪੰਜਾਬ ਵੱਲੋਂ ਅਰਜੁਨ ਰਾਜਪੂਤ ਨੇ 106 ਗੇਂਦਾਂ ’ਤੇ 117 ਦੌੜਾਂ ਦੀ ਸ਼ਾਨਦਾਰ ਸੈਂਚਰੀ ਜੜੀ ਅਤੇ ਟੀਮ ਦੀ ਜਿੱਤ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਉਮੇਸ਼ ਗਿੱਲ ਨੇ 62 ਗੇਂਦਾਂ ’ਤੇ 71 ਦੌੜਾਂ ਦੀ ਨਾਬਾਦ ਪਾਰੀ ਖੇਡਦਿਆਂ ਟੀਮ ਨੂੰ ਜਿੱਤ ਤੱਕ ਪਹੁੰਚਾਇਆ। ਸਾਗਰ ਵਿਰਕ ਨੇ ਵੀ 62 ਰਨ ਬਣਾਕੇ ਟੀਮ ਲਈ ਆਪਣਾ ਯੋਗਦਾਨ ਪਾਇਆ।

ਪੰਜਾਬ ਅੰਡਰ-19 ਦੀ ਇਸ ਸ਼ਾਨਦਾਰ ਜਿੱਤ ’ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਮੈਨੇਜਮੈਂਟ ਨੇ ਪੂਰੀ ਟੀਮ ਨੂੰ ਵਧਾਈ ਦਿੱਤੀ। ਮੈਨੇਜਮੈਂਟ ਨੇ ਖਿਡਾਰੀਆਂ ਦੇ ਨਾਲ-ਨਾਲ ਕੋਚਿੰਗ ਸਟਾਫ਼, ਸਿਲੈਕਸ਼ਨ ਕਮੇਟੀ ਅਤੇ ਪੂਰੀ ਟੀਮ ਦੀ ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਆਰਟਰ ਫਾਈਨਲ ਵਿੱਚ ਸ਼ਾਨਦਾਰ ਜਿੱਤ ਟੀਮ ਦੀ ਲਗਾਤਾਰ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਡਰ-19 ਟੀਮ ਦੀ ਖੇਡ ਵਿੱਚ ਲਗਾਤਾਰ ਸੁਧਾਰ ਅਤੇ ਮਿਹਨਤ ਸਾਫ਼ ਨਜ਼ਰ ਆ ਰਹੀ ਹੈ।

ਉਨ੍ਹਾਂ ਕਿਹਾ, “ਕੁਆਰਟਰ ਫਾਈਨਲ ਜਿੱਤ ਕੇ ਸੈਮੀਫਾਈਨਲ ਵਿੱਚ ਪਹੁੰਚਣਾ ਪੰਜਾਬ ਦੀ ਟੀਮ ਲਈ ਵੱਡੀ ਉਪਲਬਧੀ ਹੈ। ਖਿਡਾਰੀਆਂ ਅਤੇ ਪੂਰੇ ਸਪੋਰਟ ਸਟਾਫ਼ ਦੀ ਮਿਹਨਤ ਮੈਦਾਨ ’ਤੇ ਸਾਫ਼ ਦਿਖਾਈ ਦੇ ਰਹੀ ਹੈ। ਮੈਂ ਪੂਰੀ ਟੀਮ ਨੂੰ ਇਸ ਸ਼ਾਨਦਾਰ ਜਿੱਤ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਸੈਮੀਫਾਈਨਲ ਲਈ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਉਮੀਦ ਹੈ ਕਿ ਟੀਮ ਇਸੇ ਜਜ਼ਬੇ ਅਤੇ ਆਤਮਵਿਸ਼ਵਾਸ ਨਾਲ ਅੱਗੇ ਵਧੇਗੀ। ਸੈਮੀਫਾਈਨਲ ਲਈ ਪੰਜਾਬ ਅੰਡਰ-19 ਟੀਮ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ l

Leave a Reply

Your email address will not be published. Required fields are marked *