ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪ੍ਰੇਰਨਾ ਨਾਲ ਚਾਰ ਨੌਜਵਾਨ ਨਸ਼ਾ ਛੱਡਣ ਲਈ ਹੋਏ ਤਿਆਰ

ਨਸ਼ਾ ਮੁਕਤੀ ਯਾਤਰਾ ਵਿੱਚ ਭਾਗ ਲੈਣ ਪਹੁੰਚੇ ਸਨ ਇਹ ਨੌਜਵਾਨ
ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ- ਵਿਧਾਇਕ ਸਵਨਾ

ਪਿੰਡ ਵੱਲੇ ਸ਼ਾਹ ਉਤਾੜ ਨੂਰਸ਼ਾਹ,ਨਵਾਂ ਹਸਤਾ,ਗੁਰੂ ਸੁੰਦਰ ਨਗਰ, ਹਸਤਾ ਕਲਾ ਆਦਿ ਪਿੰਡਾਂ  ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ

ਫਾਜਿਲਕਾ 1 ਜੂਨ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਾਮੁਕਤੀ ਯਾਤਰਾ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ।


ਇਸ ਦੌਰਾਨ ਪਿੰਡ ਹਸਤਾਂ ਕਲਾਂ ਵਿੱਚ ਚਾਰ ਨੌਜਵਾਨ ਵਿਧਾਇਕ ਦੀ ਪ੍ਰੇਰਨਾ ਤੋਂ ਪ੍ਰਭਾਵਿਤ ਹੋ ਕੇ ਤੁਰੰਤ ਨਸ਼ਾ ਛੱਡਣ ਲਈ ਪ੍ਰਭਾਵ ਤਿਆਰ ਹੋ ਗਏ। ਇਹਨਾਂ ਨੂੰ ਵਿਧਾਇਕ ਨੇ ਖੁਦ ਨਸ਼ਾ ਮੁਕਤੀ ਕੇਂਦਰ ਵਿਖੇ ਦਾਖਲ ਕਰਵਾਇਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਹ ਬੇਫਿਕਰ ਹੋ ਕੇ ਇਸ ਕੰਮ ਲਈ ਅੱਗੇ ਆਉਣ ਕਿਉਂਕਿ ਨਸ਼ਾ ਛੱਡਣ ਲਈ ਇਲਾਜ ਕਰਵਾਉਣ ਵਾਲੇ ਨੂੰ ਪੁਲਿਸ ਵੱਲੋਂ ਕੋਈ ਤੰਗ ਪਰੇਸ਼ਾਨ ਨਹੀਂ ਕੀਤਾ ਜਾਂਦਾ ਅਤੇ ਇਹ ਇਲਾਜ ਵੀ ਬਿਲਕੁਲ ਮੁਫਤ ਹੈ।



ਇਸ ਮੌਕੇ ਵਿਧਾਇਕ ਵੱਲੋਂ ਪਿੰਡ ਵੱਲੇ ਸ਼ਾਹ ਉਤਾੜ ਨੂਰਸ਼ਾਹ,ਨਵਾਂ ਹਸਤਾ,ਗੁਰੂ ਸੁੰਦਰ ਨਗਰ, ਹਸਤਾ ਕਲਾ ਆਦਿ ਪਿੰਡਾਂ  ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚਕਾਉਣ
 ਉਪਰੰਤ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਹਿਲਾਂ ਹੀ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੇ ਕਾਰੋਬਾਰ ਤੇ ਕਾਫੀ ਕਾਬੂ ਪਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਭ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ ਅਤੇ ਜਲਦ ਹੀ ਪੰਜਾਬ ਮੁੜ ਤੋਂ ਤੰਦਰੁਸਤ ਪੰਜਾਬ ਬਣ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ।

ਇਸ ਮੌਕੇ ਉਹਨਾਂ ਨਾਲ ਉਹਨਾਂ ਦੀ ਧਰਮ ਪਤਨੀ ਖੁਸ਼ਬੂ ਸਾਵਨ ਸੁੱਖਾ ਸਵਨਾ, ਮਹਿਲਾ ਵਿੰਗ ਆਗੂ ਸੂਮਾ ਬਾਈ ਹਲਕਾ ਇੰਚਾਰਜ ਨਸ਼ਾ ਮੋਰਚਾ ਸ੍ਰੀ ਰਾਜੇਸ਼ ਖੁਰਾਨਾ,ਸਰਪੰਚ ਬਾਧਾ ਗੁਰਮੀਤ ਸਿੰਘ, ਸਰਪੰਚ ਨਵਾਂ ਕਾਵਾਂ ਵਾਲੀ ਮਨਦੀਪ ਸਿੰਘ, ਨਵਾਂ ਮੌਜਮ ਸਰਪੰਚ ਮੰਗਲ ਸਿੰਘ,ਆਦਿ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ

Leave a Reply

Your email address will not be published. Required fields are marked *