ਹਰੇਕ ਯੋਗ ਲਾਭਪਾਤਰੀ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ

ਫ਼ਤਹਿਗੜ੍ਹ ਸਾਹਿਬ, 1 ਸਤੰਬਰ: ਜ਼ਿਲ੍ਹੇ ਵਿੱਚ ਵੱਖ-ਵੱਖ ਪੈਨਸ਼ਨ ਸਕੀਮਾਂ ਸਬੰਧੀ ਲਾਭਪਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਢੁਕਵੇਂ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨਾਲ ਸ਼ੋਸ਼ਲ ਆਡਿਟ ਯੂਨਿਟ ਪੰਜਾਬ ਦੀ ਟੀਮ ਵੱਲੋਂ ਜ਼ਿਲ੍ਹਾ ਪੱਧਰ ‘ਤੇ ਬਣੇ ਪੈਨਲ ਨਾਲ ਜਨ-ਸੁਣਵਾਈ ਕੀਤੀ ਗਈ।

ਇਸ ਮੌਕੇ ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੌਮੀ ਸ਼ੋਸ਼ਲ ਅਸਿਸਟੈਂਸ ਪ੍ਰੋਗਰਾਮ ਅਧੀਨ ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ , ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ ਸਕੀਮ, ਇੰਦਰਾ ਗਾਂਧੀ ਰਾਸ਼ਟਰੀ ਦਿਵਿਆਂਗਜਨ ਪੈਨਸ਼ਨ ਸਕੀਮ ਅਤੇ ਰਾਸ਼ਟਰੀ ਪਰਿਵਾਰ ਭਲਾਈ ਸਕੀਮ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਮੇਂ-ਸਮੇਂ ‘ ਤੇ ਆਡਿਟ ਕਰਵਾਇਆ ਜਾਂਦਾ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਆਸਾਨੀ ਨਾਲ ਲਾਭ ਉਠਾ ਸਕਣ।

ਸ. ਧਾਲੀਵਾਲ ਨੇ ਦੱਸਿਆ ਕਿ ਜਨ ਸੁਣਵਾਈ ਦਾ ਮੁੱਖ ਮੰਤਵ, ਵੱਖ-ਵੱਖ ਪੈਨਸ਼ਨ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਸਰਕਾਰ ਨੂੰ ਜਾਣੂ ਕਰਵਾਉਣਾ ਹੈ ਤਾਂ ਜੋ ਲੋੜ ਅਨੁਸਾਰ ਉਚਿਤ ਕਾਰਵਾਈ ਕੀਤੀ ਜਾ ਸਕੇ।

ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਸਵੀਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਕੋਮਲਪ੍ਰੀਤ ਕੌਰ, ਮਨਮੋਹਨ ਜਰਗਰ ਪ੍ਰਧਾਨ ਕਨਫੈਡਰੇਸ਼ਨ ਫਾਰ ਚੈਲੈਂਜ਼ਡ ਬਸੀ ਪਠਾਣਾ, ਗੁਰਵਿੰਦਰ ਸਿੰਘ ਸੋਹੀ ਸਮਾਜ ਸੇਵੀ, ਵਰਿੰਦਰ ਸਿੰਘ ਸਿੱਧੂ ਸਟੇਟ ਕੋਆਰਡੀਨੇਟਰ, ਸੋਸ਼ਲ ਆਡਿਟ ਯੂਨਿਟ ਮੋਹਾਲੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *