ਜਲਾਲਾਬਾਦ ਵਿਧਾਇਕ ਨੇ 1 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਪਿੰਡ ਮੋਹਕਮ ਅਰਾਈਆ ਵਿਖ਼ੇ ਨਹਿਰੀ ਪਾਣੀ ਦੀ ਪਾਈਪ ਲਾਈਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ 8 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਹਲਕੇ ਦੇ ਪਿੰਡ ਮੋਹਕਮ ਅਰਾਈਆ ਵਿਖ਼ੇ ਨਹਿਰੀ ਪਾਣੀ ਦੀ ਪਾਈਪ ਲਾਈਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਸਾਂਝਾ ਜ਼ਮੀਨ ਦੋਜ ਪਾਈਪ ਲਾਈਨ ਦੇ ਪ੍ਰੋਜੈਕਟ ਮੋਘਾ ਨੰਬਰ 104000/ ਐਲ, ਪਿੰਡ ਮੋਹਕਮ ਅਰਾਂਈ, ਤਹਿ ਜਲਾਲਾਬਾਦ ਦੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਵੱਲੋਂ ਨੇਪਰੇ ਚਾੜ੍ਹਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿੰਡ ਮੋਹਕਮ ਅਰਾਂਈ, ਤਹਿ ਜਲਾਲਾਬਾਦ ਦੇ ਸਿੰਚਾਈ ਪ੍ਰੋਜੈਕਟ ਤਾਤਿ ਜ਼ਮੀਨ ਦੋਜ ਪਾਇਪ ਲਾਈਨ ਪੈਣ ਨਾਲ ਪਾਣੀ ਜ਼ਿਆਦਾ ਮਾਤਰਾ ਵਿੱਚ ਕਿਸਾਨਾਂ ਦੇ ਖੇਤਾਂ ਤੱਕ ਪਹੁੰਚੇਗਾ ਅਤੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕਿੱਲਤ ਹੋਣ ਕਾਰਨ ਲੋਕ ਅਕਸਰ ਮੋਟਰਾਂ ਰਾਹੀਂ ਧਰਤੀ ਹੇਠਲੇ ਪਾਣੀ ਦੀ ਵਰਤੋਂ ਕਰਦੇ ਸਨ ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਘੱਟਦਾ ਹੈ ਤੇ ਉਹ ਪਾਣੀ ਵੀ ਫਸਲ ਲਈ ਇਨ੍ਹਾਂ ਵਧੀਆਂ ਨਹੀਂ ਜਿਨ੍ਹਾਂ ਨਹਿਰੀ ਪਾਣੀ ਹੈ।

ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਤਤਪਰ ਹਨ ਤੇ ਅਗਾਂਹ ਵੀ ਹਲਕੇ ਲਈ ਵਿਕਾਸ ਦੇ ਕੰਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੇ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *