ਵਿਧਾਇਕ ਜਲਾਲਾਬਾਦ ‘ਮਾਨ ਦੇ ਮੁਨਾਫੇ’ ਤਹਿਤ ਬਸਤੀ ਬਾਬਾ ਭੁੰਮਣ ਸ਼ਾਹ ਤੋਂ ਡੋਰ ਟੁ ਡੋਰ ਕੈਂਪੇਨ ਕੀਤੀ ਸ਼ੁਰੂ

 ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਹਲਕਾ ਜਲਾਲਾਬਾਦ ਦੀ ਬਸਤੀ ਬਾਬਾ ਭੁੰਮਣ ਸ਼ਾਹ, ਚੱਕ ਸੁੱਕੜ, ਬਸਤੀ ਬਾਬਾ ਸਵਰੂਪ ਦਾਸ, ਸੋਹਣਾ ਸਾਂਦੜ, ਸੁਖੇ ਰਾਮ ਬੋਦਲਾ, ਲੰਮੋਚੜ ਕਲਾ, ਚੱਕ ਘੁਬਾਇਆ, ਭੰਬਾ ਵੱਟੂ ਉਤਾੜ, ਲੱਖੇ ਕੇ ਮੁਸਾਹਿਬ, ਹਮੀਦ ਸੈਦੇ ਕੇ, ਚੱਕ ਭੰਬਾ ਵੱਟੂ, ਚੱਕ ਮੋਚਣ ਵਾਲਾ, ਚੱਕ ਲਮੋਚੜ ਕਲਾ, ਬਲਾਕੀ ਵਾਲਾ ਤੇ ਚੱਕ ਸੁਖੇਰਾ ਵਿੱਚ ਪਹੁੰਚੇ।

ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ 4 ਸਾਲਾਂ ਦੇ ਕਾਰਜਕਾਰ ਦੌਰਾਨ ਅਨੇਕਾਂ ਹੀ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕਰੇਗੀ ਅਤੇ ਹਰ ਵਿਕਾਸ ਦੇ ਕੰਮ ਪਾਰਟੀਬਾਜ਼ੀ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਪਹਿਲਾਂ ਦੀ ਤਰ੍ਹਾਂ ਕੀਤੇ ਜਾਣਗੇ।ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *