ਜਲਾਲਾਬਾਦ ਦੇ ਵਿਧਾਇਕ ਨੇ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਭੇਜਿਆ ਹਰਾ ਚਾਰਾ ਤੇ ਹੋਰ ਲੋੜੀਂਦਾ ਸਮਾਨ

ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਹੱਈਆ ਕਰਵਾ ਰਹੀ ਹਰ ਤਰ੍ਹਾਂ ਨਾਲ ਮਦਦ –ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 1 ਸਤੰਬਰ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਲਗਾਤਾਰ ਨਿਗਰਾਨੀ ਰੱਖ ਰਹੀ ਹੈ ਤੇ ਹੜ੍ਹ ਪੀੜਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰਾ ਚਾਰਾ ਅਤੇ ਹੋਰ ਲੋੜੀਂਦਾ ਸਮਾਨ ਭੇਜਣ ਮੌਕੇ ਕੀਤਾ।
ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਹੜ੍ਹ ਦੀ ਚਪੇਟ ਵਿਚ ਆਏ ਪਿੰਡ ਅਤੂ ਵਾਲਾ, ਢਾਣੀ ਨੱਥਾ ਸਿੰਘ ਤੇ ਢਾਣੀ ਬਚਨ ਸਿੰਘ ਵਿਖੇ 6 ਟਰਾਲੀਆਂ ਪਸ਼ੂਆਂ ਲਈ ਹਰਾ ਚਾਰਾ ਭਿਜਵਾਇਆ। ਉਨ੍ਹਾਂ ਆਖਿਆ ਕਿ ਲੋਕਾਂ ਦੇ ਨਾਲ-ਨਾਲ ਪਸ਼ੂਆਂ ਦੀ ਖੁਰਾਕ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਲੋੜ ਅਨੁਸਾਰ ਉਨ੍ਹਾਂ ਨੂੰ ਹਰਾ ਚਾਰਾ ਤੇ ਫੀਡ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਕੈਬਨਿਟ ਮੰਤਰੀਆਂ ਤੇ ਉਚ ਅਧਿਕਾਰੀਆਂ ਦੀ ਵੀ ਡਿਉਟੀਆਂ ਲਗਾਈਆਂ ਗਈਆਂ ਹਨ ਜੋ ਕਿ ਲਗਾਤਾਰ ਸਥਾਨਕ ਖੇਤਰਾਂ ਦਾ ਦੌਰਾ ਕਰ ਰਹੇ ਹਨ ਤੇ ਰਿਪੋਰਟ ਪੰਜਾਬ ਸਰਕਾਰ ਤੱਕ ਪਹੁੰਚਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੇਵਾ ਵਿਚ ਹਾਜਰ ਹੈ ਤੇ ਲੋਕਾਂ ਨੂੰ ਰਾਸ਼ਨ ਕਿਟਾਂ, ਰਾਹਤ ਸਮੱਗਰੀ, ਸਿਹਤ ਸਹੂਲਤਾਂ, ਪਸ਼ੂਆਂ ਲਈ ਫੀਡ ਆਦਿ ਮੰਗ ਅਨੁਸਾਰ ਨਾਲੋ-ਨਾਲ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਤੇ ਉਨ੍ਹਾਂ ਦੀਆਂ ਟੀਮ ਲੋਕਾਂ ਨਾਂਲ ਮਿਲ ਇਸ ਔਖੇ ਸਮੇਂ ਵਿਚ ਰਲਮਿਲ ਕੇ ਕੰਮ ਕਰ ਰਹੀਆਂ ਹਨ ਤਾਂ ਜੋ ਇਸ ਕੁਦਰਤੀ ਕਰੋਪੀ ਦਾ ਸਾਹਮਣਾ ਕਰ ਸਕੀਏ।
ਉਨ੍ਹਾਂ ਕਿਹਾ ਕਿ ਮੈਡੀਕਲ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਵੀ ਹੜ੍ਹਾਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੇ ਪਿੰਡ ਵਾਸੀਆਂ ਦੀ ਸਿਹਤ ਦਾ ਧਿਆਨ ਰੱਖਣ ਤੇ ਲੋੜ ਅਨੁਸਾਰ ਉਨ੍ਹਾਂ ਦਾ ਇਲਾਜ ਕਰਨ ਤੇ ਬੇਜੁਬਾਨਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ।

Leave a Reply

Your email address will not be published. Required fields are marked *