ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਕੰਪਲੈਕਸ ’ਚ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਗ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ,…

Leave a Reply

Your email address will not be published. Required fields are marked *