ਪਿੰਡ ਠੱਗਨੀ ਵਿਖੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਿੰਡ ਦੇ ਮੌਜੂਦਾ ਸਰਪੰਚ ਸਮੇਤ ਲਗਭਗ 200 ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।
ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਾਰੇ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਅਤੇ ਪੂਰੇ ਸਨਮਾਨ ਨਾਲ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਫਤ, ਸਿਹਤ ਸਹੂਲਤਾਂ, ਸਿੱਖਿਆ ਕ੍ਰਾਂਤੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਰਗੇ ਕੰਮਾਂ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ।
ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਨੇ ਕਿਹਾ ਕਿ ਅਸੀਂ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਵਿਧਾਇਕ ਸਵਨਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ।
ਇਸ ਮੌਕੇ ਬਲਾਕ ਪ੍ਰਧਾਨ, ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।