ਜਿਲ੍ਹਾ ਚੋਣ ਅਫਸਰ – ਕਮ – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਵਿਸ਼ੇਸ ਗਹਿਰੀ ਸੁਧਾਈ (ਐਸ.ਆਈ.ਆਰ. ) 2026 ਤਹਿਤ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ 12 ਸਤੰਬਰ 2026ਤੱਕ ਪ੍ਰਾਪਤ ਹੋਏ ਸਾਰੇ ਦਾਅਵੇ ਅਤੇ ਇਤਰਾਜਾਂ ਨੂੰ 100 ਫੀਸਦੀ ਡਿਜੀਟਾਈਜ਼ ਕਰ ਦਿੱਤਾ ਗਿਆ ਹੈ ਅਤੇ ਈ.ਆਰ.ਓ ਦੇ ਦਫ਼ਤਰ ਜਾਂ ਕਿਸੇ ਵੀ ਬੀ.ਐੱਲ.ਓ ਕੋਲ ਵੀ ਫਾਰਮ ਬਕਾਇਆ ਨਹੀਂ ਹੈ ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 079- ਜਲਾਲਾਬਾਦ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ, ਵਿਧਾਨ ਸਭਾਂ ਚੋਣ ਹਲਕਾ 080- ਫਾਜ਼ਿਲਕਾ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ, ਵਿਧਾਨ ਸਭਾਂ ਚੋਣ ਹਲਕਾ 081- ਅਬੋਹਰ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਅਤੇ ਵਿਧਾਨ ਸਭਾ ਚੋਣ ਹਲਕਾ 082- ਬੱਲੂਆਣਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਨੂੰ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜਾਂ ਦੀਆਂ ਸੂਚੀਆਂ (ਫਾਰਮ 9, 10, 11, 11A ਅਤੇ 11B) ਮੁਹੱਈਆ ਕਰਵਾਈਆਂ ਗਈਆਂ ਹਨ।
