ਲੁਧਿਆਣਾ ਪੁਲਿਸ ਵੱਲੋਂ ਅੰਤਰਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼, ਗੁਹਾਟੀ ਤੋਂ 2 ਵਿਅਕਤੀ ਕੀਤੇ ਕਾਬੂ

ਲੁਧਿਆਣਾ ਪੁਲਿਸ ਨੇ ਆਸਾਮ ਪੁਲਿਸ ਦੀ ਮਦਦ ਨਾਲ ਇੱਕ ਅੰਤਰਰਾਜੀ ਸਾਈਬਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸਾਈਬਰ ਧੋਖਾਧੜੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਗੁਹਾਟੀ ਤੋਂ ਕਾਬੂ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

DGP ਗੌਰਵ ਯਾਦਵ ਨੇ ਲਿਖਿਆ ਕਿ- ਲੁਧਿਆਣਾ ਪੁਲਿਸ ਨੇ ਅੰਤਰ-ਰਾਜੀ ਸਾਈਬਰ ਫਰਾਡ ਗਿਰੋਹ ਨੂੰ ਨਕੇਲ ਪਾਉਣ ਲਈ ਸ਼ਲਾਘਾਯੋਗ ਕੰਮ ਕੀਤਾ ਹੈ। ਅਸਾਮ ਪੁਲਿਸ ਦੀ ਮਦਦ ਨਾਲ ਲੁਧਿਆਣਾ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੱਤ ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ATM ਕਾਰਡ, ਮੋਬਾਈਲ ਫੋਨ ਅਤੇ 5.25 ਕਰੋੜ ਰੁਪਏ ਰਿਕਵਰ ਕੀਤੇ ਗਏ ਹਨ।

ਉਨ੍ਹਾਂ ਅੱਗੇ ਲਿਖਿਆ ਕਿ I4C ਡੇਟਾ ਦੇ ਅਨੁਸਾਰ ਇਹ ਰਿਕਵਰੀ ਭਾਰਤ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਰਿਕਵਰੀ ਹੈ। ਪੁਲਿਸ ਦੇ ਸ਼ਾਨਦਾਰ ਕੰਮ ਨੂੰ ਮਾਨਤਾ ਦਿੰਦੇ ਹੋਏ, ਲੁਧਿਆਣਾ ਕਮਿਸ਼ਨਰੇਟ ਦੀ ਸਾਈਬਰ ਕ੍ਰਾਈਮ ਟੀਮ ਨੂੰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਡਾਇਰੈਕਟਰ ਜਨਰਲ ਦੀ ਸ਼ਲਾਘਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪ੍ਰਾਪਤੀ ਸਾਈਬਰ ਕ੍ਰਾਈਮ ਦੇ ਖਿਲਾਫ ਲੜਾਈ ਵਿੱਚ ਇੱਕ ਮਜ਼ਬੂਤ ​​​​ਮਿਸਾਲ ਅਤੇ ਇੱਕ ਉੱਚ ਪੱਟੀ ਸਥਾਪਤ ਕਰਦੀ ਹੈ।

Leave a Reply

Your email address will not be published. Required fields are marked *