ਮੈਡਮ ਖੁਸ਼ਬੂ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਵਾਰਡਾਂ ਤੋਂ ਕੀਤੀ ਸ਼ਰਧਾਲੂਆਂ ਦੀ ਬੱਸ ਰਵਾਨਾ

ਫਾਜ਼ਿਲਕਾ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ ਨੇ ਵਾਰਡ ਨੰਬਰ 7, 10 ਅਤੇ 25 ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ।


ਮੈਡਮ ਸਵਨਾ ਨੇ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਰਾਹੀਂ ਸ਼ਰਧਾਲੂਆਂ ਲਈ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।


ਉਨ੍ਹਾਂ ਨੇ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨਾਂ ਦੱਸਿਆ ਕਿ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਇਸ ਮੌਕੇ ਤੇ ਵਾਰਡ ਇੰਚਾਰਜ ਬਬਲੀ ਰੇਵੜੀਆਂ, ਸੰਦੀਪ ਚਲਾਣਾ ਐਮ.ਸੀ.,ਸ਼ੇਖਰ ਕੁਮਾਰ, ਸੰਦੀਪ ਡਾਕਟਰ, ਬਲਾਕ ਪ੍ਰਧਾਨ ਕਿਰਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Leave a Reply

Your email address will not be published. Required fields are marked *