ਫਾਜ਼ਿਲਕਾ
ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਏ ਗਏ ਨਗਰ ਕੀਰਤਨ ਵਿੱਚ ਮੈਡਮ ਖੁਸ਼ਬੂ ਸਵਨਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਹਾਜ਼ਰੀ ਲਗਵਾਈ।
ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਮੈਡਮ ਖੁਸ਼ਬੂ ਸਾਵਨਾ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਨਗਰ ਕੀਰਤਨ ਦੌਰਾਨ ਮੈਡਮ ਖੁਸ਼ਬੂ ਸਾਵਨਾ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਨਗਰ ਕੀਰਤਨ ਸਾਡੀ ਸਾਂਝੀ ਵਿਰਾਸਤ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਨੂੰ ਪਿਆਰ, ਸਤਿਕਾਰ ਅਤੇ ਆਪਸੀ ਭਾਈਚਾਰੇ ਨਾਲ ਰਹਿਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।