ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਦੇ ਮੱਦੇਨਜ਼ਰ ਰਾਸ਼ਟਰਵਾਦੀ ਵਿਚਾਰ ਮੰਚ ਫਾਜ਼ਿਲਕਾ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ, ਇਸ ਦੌਰਾਨ ਮੁੱਖ ਮਹਿਮਾਨ ਵਜੋਂ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਚੇਅਰ ਪਰਸਨ ਖੁਸ਼ੀ ਫਾਊਂਡੇਸ਼ਨ ਮੈਡਮ ਖੁਸ਼ਬੂ ਸਵਨਾ ਵਲੋ ਸ਼ਿਰਕਤ ਕੀਤੀ ਗਈ |
ਮੈਡਮ ਖੁਸ਼ਬੂ ਸਵਨਾ ਨੇ ਸਮੂਹ ਹਾਜਰੀਨ ਨੂੰ ਇਸ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ ਕਿ ਇਸ ਦਿਹਾੜੇ ਦਾ ਸਭ ਨੂੰ ਇੰਤਜ਼ਾਰ ਰਹਿੰਦਾ ਹੈ | ਉਹਨਾਂ ਕਿਹਾ ਕਿ ਅਸੀਂ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਦੇ ਬਾਰੇ ਵੀ ਬਚਪਨ ਤੋਂ ਸੁਣਦੇ ਆ ਰਹੇ ਹਾਂ |

ਉਹਨਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਖੁਸ਼ੀਆਂ ਵੀ ਪ੍ਰਦਾਨ ਕਰਦੇ ਹਨ ਤੇ ਆਪਸ ਵਿੱਚ ਜੋੜਨ ਦਾ ਕੰਮ ਕਰਦੇ ਹਨ | ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਮੰਦਰਾਂ ਨੂੰ ਸਜਾਇਆ ਜਾਂਦਾ ਹੈ ਜੋ ਕਿ ਆਕਰਸ਼ਣ ਦਾ ਕੇਂਦਰ ਵੀ ਬਣਦੇ ਹਨ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪ੍ਰੇਮ ਭਗਤੀ ਅਤੇ ਆਨੰਦ ਦਾ ਪ੍ਰਤੀਕ ਵੀ ਮੰਨਿਆ ਜਾਂਦਾ ਹੈ |
ਇਸ ਮੌਕੇ ਸੰਸਥਾ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਇਸ ਦੌਰਾਨ ਸ੍ਰੀ ਨਰੇਸ਼ ਮਿੱਤਲ ਸ੍ਰੀ ਅਗਰਵਾਲ ਸਭਾ ਤੋਂ ਇਲਾਵਾ ਅਨੇਕਾਂ ਪਤਵੰਤੇ ਸੱਜਣ ਪੁੱਜੇ ਸਨ