ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਵਨਾ ਨੇ ਅੱਜ ਪਿੰਡ ਝੰਗਾਂ ਬੈਣੀ ਸਕੂਲ ਵਿਖੇ ਪਹੁੰਚ ਕੇ ਬੱਚਿਆਂ ਨੂੰ ਸਕੂਲ ਬੈਗ ਵੰਡੇ।
ਇਸ ਮੌਕੇ ਬੱਚਿਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਯਤਨਾਂ ਸਦਕਾ ਅੱਜ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਸ਼ਾਨਦਾਰ ਤਰੱਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਦਲਾਅ ਦਾ ਇੱਕ ਨਵਾਂ ਯੁੱਗ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮ ਵਿਦਿਆਰਥੀਆਂ ਨੂੰ ਡਿਜੀਟਲ ਅਤੇ ਇੰਟਰਐਕਟਿਵ ਢੰਗ ਨਾਲ ਪੜ੍ਹਾਈ ਕਰਨ ਦੇ ਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।
ਇਸ ਮੌਕੇ ਸਰਪੰਚ ਸੀਮਨ ਰਾਣੀ ਬੰਟੀ ਸਿੰਘ, ਇਨਕਲਾਬ ਮੈਂਬਰ ਰਵਿੰਦਰ ਸਿੰਘ, ਮੈਂਬਰ ਸੂਰਜ ਕੁਮਾਰ, ਸਾਬਕਾ ਏਸੀ ਚੇਅਰਮੈਨ ਦਰਸ਼ਨ ਸਿੰਘ ਬੱਗਾ ਸਿੰਘ, ਸਾਬਕਾ ਸਰਪੰਚ ਸੁਰਿੰਦਰ ਕੰਬੋਜ, ਬਲਾਕ ਸਮਿਤੀ ਚੇਅਰਮੈਨ ਕਰਨ ਕੰਬੋਜ, ਬਲਾਕ ਪ੍ਰਧਾਨ ਵਿਜੇ ਨਾਗਪਾਲ, ਰਾਜਪੂਤ ਸਮਾਜ ਦੇ ਚੇਅਰਮੈਨ ਹਰੀਸ ਠਾਕੁਰ ਹਾਜ਼ਰ ਸਨ।