ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ ਵੱਲੋ ਹਲਕਾ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਤੇ ਮੌਜਮ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ।
ਇਸ ਮੌਕੇ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਸਿਹਤ ਯੋਜਨਾ ਕਾਰਡ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣਨਗੇ, ਜਿਸ ਨਾਲ ਹੁਣ ਕੋਈ ਵੀ ਵਿਅਕਤੀ ਇਲਾਜ ਦੇ ਖਰਚੇ ਕਰਕੇ ਚੰਗੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਨਹੀਂ ਰਹੇਗਾ। ਕਾਰਡ ਧਾਰਕ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਪੂਰਾ ਕੀਤਾ ਗਿਆ ਹੈ।
ਇਸ ਸਮਾਗਮ ਦੌਰਾਨ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਡਾਕਟਰਾਂ ਸਮੇਤ ਸਰਪੰਚ ਸਾਹਿਲ ਕੁਮਾਰ ਮੈਂਬਰ ਛਿੰਦਰਪਾਲ ਸੰਤੋਸ਼ ਰਾਣੀ ਮੋਜਮ ਸਰਪੰਚ ਮੰਗਲ ਸਿੰਘ ਕਿਰਨ ਬਲਾਕ ਪ੍ਰਧਾਨ ਮੌਜੂਦ ਸੀ। ਲਾਭਪਾਤਰੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।